Saturday, December 21, 2024

ਪ੍ਰਸਿੱਧ ਗਾਇਕ ਅਮਰਿੰਦਰ ਬੋਬੀ ਨੇ ਜਰੂਰਤਮੰਦ ਕਲਾਕਾਰਾਂ ਨੂੰ ਰਾਸ਼ਨ ਵੰਡਿਆ

ਸੰਗਰੂਰ/ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) -ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਦੇ ਸ਼ਾਗਿਰਦ ਇੰਟਰਨੈਸ਼ਨਲ ਫੇਮਜ਼ ਗਾਇਕ ਅਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਪਟਿਆਲਾ ਦੇ ਪ੍ਰਧਾਨ ਗਾਇਕ ਅਮਰਿੰਦਰ ਬੋਬੀ ਪਟਿਆਲਾ ਦੀ ਅਗਵਾਈ ਹੇਠ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਗਾਇਕ ਅਮਰਿੰਦਰ ਬੋਬੀ ਨੇ ਦੱਸਿਆ ਕਿ ਸਾਡੇ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਹੁਣ ਤੱਕ ਹਜਾਰਾਂ ਦੀ ਗਿਣਤੀ ਵਿੱਚ ਜਰੂਰਤਮੰਦ ਸੰਗੀਤ ਖੇਤਰ ਨਾਲ ਸਬੰਧਤ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ ਹੈ।ਇਹ ਰਾਸ਼ਨ ਵੰਡਣ ਦਾ ਕੰਮ ਲਗਾਤਾਰ ਜਾਰੀ ਰਹੇਗਾ।ਇਸ ਮੌਕੇ ਤਰਲੋਚਨ ਸਿੰਘ ਤੋਚੀ, ਅੰਗਰੇਜ ਵਿਰਕ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …