ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 31 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 23 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 1 ਮਰੀਜ਼ ਕੋਵਿਡ ਕੇਅਰ ਸੈਂਟਰ ਭੋਗੀਵਾਲ, 2 ਨੇ ਸਿਵਲ ਹਸਪਤਾਲ ਮਲੇਰਕੋਟਲਾ ਅਤੇ 4 ਜਣਿਆਂ ਨੇ ਹੋਮ ਆਇਸੋਲੇਸ਼ਨ ’ਚ ਰਹਿ ਕੇ ਕੋਰੋਨਾਵਾਇਰਸ ਤੋਂ ਜੰਗ ਜਿੱਤੀ।ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਇਹ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …