Monday, August 4, 2025
Breaking News

ਬਾਬਾ ਨਿਧਾਨ ਸਿੰਘ ਦੀ ਯਾਦ ‘ਚ ਵੈਬੀਨਾਰ ਦੌਰਾਨ ਸਿੱਖ ਵਿਦਵਾਨਾਂ ਨੇ ਪ੍ਰਗਟਾਏ ਵਿਚਾਰ

ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਵਿਚ “ਬਾਬਾ ਨਿਧਾਨ ਸਿੰਘ ਜੀ: ਜੀਵਨ ਅਤੇ ਯੋਗਦਾਨ” ਵਿਸ਼ੇ ’ਤੇ ਕਰਵਾਏ ਗਏ ਵੈਬੀਨਾਰ ਦੌਰਾਨ ਸਿੱਖ ਵਿਦਵਾਨ ਡਾ. ਕੁਲਜੀਤ ਸਿੰਘ ਜੰਜੂਆ ਨੇ ਵਿਚਾਰ ਸਾਂਝੇ ਕਰਦਿਆਂ ਵਰਤਮਾਨ ਸਮੇਂ ਅੰਦਰ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਨਿਧਾਨ ਸਿੰਘ ਨੇ ਲੰਗਰਾਂ ਦੇ ਖੇਤਰ ਵਿਚ ਜੋ ਮਿਸਾਲੀ ਸੇਵਾ ਨਿਭਾਈ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਦੀ ਤਰਜ਼ਮਾਨੀ ਹੈ।ਸਿੱਖ ਕੌਮ ਅੰਦਰ ਸੇਵਾ ਦੇ ਸਿਧਾਂਤ ’ਤੇ ਚੱਲਦਿਆਂ ਉਨ੍ਹਾਂ ਨੇ ਤਨ, ਮਨ, ਧਨ ਗੁਰੂ ਦੇ ਅਰਪਿਤ ਕੀਤਾ।ਅੱਜ ਦੀ ਵਰਤਮਾਨ ਪੀੜ੍ਹੀ ਨੂੰ ਅਜਿਹੀਆਂ ਸ਼ਖ਼ਸ਼ੀਅਤਾਂ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ।
                     ਇਸ ਵੈਬੀਨਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਆਰੰਭਕ ਸ਼ਬਦ ਬੋਲਦਿਆਂ ਕਿਹਾ ਕਿ ਬਾਬਾ ਨਿਧਾਨ ਸਿੰਘ ਵਰਗੀਆਂ ਸ਼ਖ਼ਸੀਅਤਾਂ ਤੋਂ ਸੰਗਤਾਂ ਅਤੇ ਕੌਮ ਦੇ ਵਿਦਵਾਨਾਂ ਦਾ ਜਾਣੂ ਹੋਣਾ ਬੇਹੱਦ ਜ਼ਰੂਰੀ ਹੈ।ਆਪਣੇ ਧੰਨਵਾਦੀ ਸ਼ਬਦਾਂ ਵਿਚ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸਿੱਖ ਕੌਮ ਅੰਦਰ ਬਾਬਾ ਨਿਧਾਨ ਸਿੰਘ ਵਰਗੀਆਂ ਸ਼ਖ਼ਸੀਅਤਾਂ ਕੌਮ ਦੇ ਵੱਡੇ ਸਤਿਕਾਰ ਦਾ ਪਾਤਰ ਹਨ, ਜਿਨ੍ਹਾਂ ਦੇ ਦੇਣ ਨੂੰ ਅਕਾਦਮਿਕ ਪੱਧਰ ’ਤੇ ਪ੍ਰਚਾਰਨਾ ਚੰਗੇ ਨਤੀਜੇ ਦੇਵੇਗਾ।ਵੈਬੀਨਾਰ ਦੌਰਾਨ ਦੇਸ਼ ਵਿਦੇਸ਼ ਦੇ ਵਿਦਵਾਨਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਆਪੋ-ਆਪਣੇ ਸੰਖੇਪ ਵਿਚਾਰ ਵੀ ਪ੍ਰਗਟ ਕੀਤੇ।
             ਦੱਸਣਯੋਗ ਹੈ ਕਿ ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਵੱਲੋਂ ਹਰ ਸਾਲ ਸੈਮੀਨਾਰ ਕਰਵਾਇਆ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਮਹਾਮਾਰੀ ਕਾਰਨ ਸੰਗਤੀ ਇਕੱਠ ਨਾ ਕਰ ਸਕਣ ਕਰਕੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …