ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵਧ ਰਹੇ ਕਰੋਨਾ ਪਾਜੀਟਿਵ ਕੇਸਾਂ ਦੇ ਗਰਾਫ ਨੂੰ ਦੇਖਦਿਆਂ ਆਉਣ ਵਾਲੇ ਸਮੇਂ ਅੰਦਰ
ਕਰੋਨਾ ਟੈਸਟਿੰਗ ਦੇ ਲਈ ਸੈਂਪਲਿੰਗ ਟੀਮਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਕੋਵਿਡ-19 ਨੂੰ ਦੇੇ ਨੋਡਲ ਅਧਿਕਾਰੀ ਐਸ.ਡੀ.ਐਮ ਪਠਾਨਕੋਟ ਗੁਰਸਿਮਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱੱਖ ਨਿਰਧਾਰਤ ਖੇਤਰਾਂ ਅੰਦਰ ਕਰੋਨਾ ਟੈਸਟ ਲਈ ਸੈਂਪਲਿੰਗ ਟੀਮਾਂ ਕਾਰਜ਼ ਕਰ ਰਹੀਆਂ ਹਨ।2 ਟੀਮਾਂ ਸਿਵਲ ਹਸਪਤਾਲ ਵਿੱਚ ਕੰਮ ਕਰ ਰਹੀਆਂ ਹਨ ਅਤੇ ਇੱਕ ਵਿਸ਼ੇਸ ਟੀਮ ਜੋ ਏਅਰਪੋਰਟ ਪਠਾਨਕੋਟ ਤੇ ਸੈਂਪਲਿੰਗ ਦਾ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਿਲ੍ਹਾ ਪਠਾਨਕੋਟ ਵਿੱਚ ਪ੍ਰਤੀਦਿਨ ਕਰੀਬ 250 ਤੋਂ 300 ਲੋਕਾਂ ਦੀ ਸੈਂਪਲਿੰਗ ਕੀਤੀ ਜਾਂਦੀ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਜਿਲ੍ਹਾ ਪ੍ਰਸਾਸਨ ਦੇ ਹੁਕਮਾਂ ਦੇ ਚਲਦਿਆਂ ਸੈਂਪਲਿੰਗ ਲਈ ਟੀਮਾਂ ਵਧਾਈਆਂ ਜਾਣਗੀਆਂ ਅਤੇ ਪ੍ਰਤੀਦਿਨ ਸੈਂਪਲਿੰਗ ਕਰੀਬ 700 ਤੋਂ ਜਿਆਦਾ ਮਿੱਥ ਕੇ ਚੱਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਜਲਦੀ ਹੀ ਇਨ੍ਹਾਂ ਟੀਮਾਂ ਦਾ ਗਠਨ ਕਰਕੇ ਇਨ੍ਹਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ ਅਤੇ ਕਰੀਬ 2 ਦਿਨ ਬਾਅਦ ਇਹ ਟੀਮਾਂ ਫੀਲਡ ਵਿੱਚ ਕੰਮ ਕਰਨਾ ਸੁਰੂ ਕਰ ਦੇਣਗੀਆਂ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media