Friday, October 16, 2026

ਨਜਾਇਜ਼ ਸ਼ਰਾਬ ਦਾ ਧੰਦਾ ਬੰਦ ਕਰਨ ਲਈ ਜਿਲ੍ਹਾ ਪਠਾਨਕੋਟ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਐਸ.ਐਸ.ਪੀ

16 ਮਈ ਤੋਂ ਅੱਜ ਤੱਕ 126 ਮੁਕੱਦਮੇ ਦਰਜ, 160 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਖਿਲਾਫ ਪੰਜਾਬ ਪੁਲਿਸ ਪਠਾਨਕੋਟ ਵੱਲੋਂ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਛਾਪੇਮਾਰੀ ਕਰਕੇ ਜਿੱਥੇ ਨਜਾਇਜ ਸਰਾਬ ਬਰਾਮਦ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਕਾਨੂੰਨੀ ਕਾਰਵਾਈ ਕਰਦੇ ਹੋਏ ਲੋਕਾਂ ਦੋਸੀ ਲੋਕਾਂ ਤੇ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ।
                ਜਿਲ੍ਹਾ ਪਠਾਨਕੋਟ ਵਿੱਚ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਠਾਨਕੋਟ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ ਨਜਾਇਜ਼ ਸਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਪੈਸ਼ਲ ਮੁਹਿਮ ਚਲਾਈ ਗਈ ਹੈ।16 ਮਈ 2020 ਤੋਂ ਲੈ ਕੇ ਅੱਜ ਤੱਕ 126 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 160 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਨ੍ਹਾਂ ਫੜੇ ਗਏ ਦੋਸ਼ੀਆਂ ਤੋਂ ਨਜਾਇਜ ਸਰਾਬ 1763 ਲੀਟਰ 700 ਐਮ.ਐਲ, ਅੰਗਰੇਜ਼ੀ ਸ਼ਰਾਬ 529 ਲੀਟਰ 250 ਐਮ.ਐਲ, ਲਾਹਨ 200 ਲੀਟਰ ਅਤੇ 2 ਚਾਲੂ ਭੱਠੀਆ ਬਰਾਮਦ ਕੀਤੀਆ ਗਈਆ ਹੈ।
                ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਪਠਾਨਕੋਟ ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨਾਲ ਮਿਲ ਕੇ ਸਰਾਬ ਦਾ ਨਜ਼ਾਇਜ਼ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਾਂਝਾ ਅਪਰੇਸ਼ਨ ਚਲਾਇਆ ਗਿਆ।ਜਿਸ ਅਧੀਨ ਪਿੰਡ ਛੰਨੀ ਬੇਲੀ ਅਤੇ ਮੀਲਮਾ ਜਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ ਵਿਖੇ ਛਾਪੇਮਾਰੀ ਕੀਤੀ ਗਂਈ।ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੋਰਾਨ 1 ਮੁਕੱਦਮਾ ਥਾਣਾ ਡਮਟਾਲ ਅਤੇ 3 ਮੁਕੱਦਮੇ ਥਾਣਾ ਇੰਦੋਰਾ ਵਿਖੇ ਦਰਜ ਕਰਵਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 1600 ਲੀਟਰ ਨਜਾਇਜ਼ ਸਰਾਬ ਬਰਾਮਦ ਕੀਤੀ ਗਈ ਹੈ ਅਤੇ 2 ਚਾਲੂ ਭੱਟੀਆਂ ਨੂੰ ਨਸ਼ਟ ਕੀਤਾ ਗਿਆ।
             ਸ਼ਰਾਬ ਦਾ ਨਜ਼ਾਇਜ਼ ਧੰਦਾ ਕਰਨ ਵਾਲੇ ਸਮੱਗਲਰਾਂ ਆਦਿ ‘ਤੇ ਕਾਰਵਾਈ ਕਰਨ ਲਈ ਜਿਲਾ ਪਠਾਨਕੋਟ ਦੀ ਪੁਲਿਸ ਵਲੋਂ ਰੋਜ਼ਾਨਾ ਨਾਕਾਬੰਦੀ ਕੀਤੀ ਜਾ ਰਹੀ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਜਾਂਦੀ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …