Saturday, April 20, 2024

ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ‘ਤੇ ਸੰਸਥਾਵਾਂ ਲਈ 80 ਤੇ ਕਿਸਾਨਾਂ ਨੂੰ ਮਿਲੇਗੀ 50 ਫ਼ੀਸਦੀ ਸਬਸਿਡੀ -ਡੀ.ਸੀ

ਜਿਲ੍ਹੇ ਦੇ ਕਿਸਾਨਾਂ ਨੂੰ 17 ਅਗਸਤ ਤੱਕ ਅਰਜ਼ੀਆਂ ਦੇਣ ਦੀ ਕੀਤੀ ਅਪੀਲ

ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਾਉਣੀ 2020 ਦੌਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਲਈ 17 ਅਗਸਤ, 2020 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
              ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਸਹਿਕਾਰੀ ਸਭਾਵਾਂ/ਕਿਸਾਨਾਂ ਦੀਆਂ ਰਜਿਸਟਰਡ ਸੋਸਾਇਟੀਆਂ/ਗ੍ਰਾਮ ਪੰਚਾਇਤਾਂ/ਫ਼ਾਰਮਰ ਪ੍ਰੋਡਿਊਸਰ ਸੰਸਥਾਵਾਂ ਲਈ 80 ਫ਼ੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਵਜੋਂ ਦਿੱਤੀ ਜਾਵੇਗੀ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਅਗਸਤ ਤੱਕ ਆਪਣੀਆਂ ਅਰਜ਼ੀਆਂ ਸਬੰਧਿਤ ਖੇਤੀਬਾੜੀ ਦਫ਼ਤਰਾਂ ਵਿੱਚ ਦੇਣ।
             ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸਾਂਭ ਸੰਭਾਲ ਲਈ ਖੇਤ ਵਿੱਚ ਜੀ-ਜਜ਼ਬ ਕਰਨ ਲਈ ਸਹਾਈ ਮਸ਼ੀਨਾਂ ਸੁਪਰ ਐਸ.ਐਮ.ਐਸ ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ, ਪਲਾਅ, ਜ਼ੀਰੋ ਡਰਿੱਲ, ਸੁਪਰ ਸੀਡਰ ਅਤੇ ਖੇਤਾਂ ਵਿੱਚ ਪਰਾਲੀ ਬਾਹਰ ਕੱਢਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ/ਰੇਕ, ਕਰਾਪ ਰੀਪਰ ਆਦਿ ਸ਼ਾਮਿਲ ਹਨ।
                 ਖਰੀਦ ਕੀਤੀ ਜਾਣ ਵਾਲੀ ਮਸ਼ੀਨਰੀ ਲਈ ਮਨਜ਼ੂਰ-ਸ਼ੁਦਾ ਮਸ਼ੀਨਾਂ ਦੇ ਨਿਰਮਾਤਾ/ਡੀਲਰਾਂ ਦੀ ਲਿਸਟ ਖੇਤੀਬਾੜੀ ਵਿਭਾਗ ਦੀ ਵੈਬਸਾਈਟ ‘ਤੇ ਵੇਖੀ ਜਾ ਸਕਦੀ ਹੈ।ਉਹਨਾਂ ਕਿਹਾ ਕਿ ਕਿਸਾਨ ਨੇੜੇ ਦੇ ਬਲਾਕ ਖੇਤੀਬਾੜੀ ਦਫਤਰ ਜਾਂ ਜਿਲਾ ਪੱਧਰ ਦੇ ਸਹਾਇਕ ਖੇਤੀਬਾੜੀ ਇੰਜੀਨੀਅਰ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …