Saturday, September 21, 2024

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਮੌਕੇ ਇਸ ਸਾਲ ਨਹੀ ਹੋਵੇਗੀ ਸਿਆਸੀ ਕਾਨਫਰੰਸ – ਭਾਈ ਲੌਂਗੋਵਾਲ

ਲੌਂਗੋਵਾਲ, 8 ਅਗਸਤ (ਜਗਸੀਰ ਸਿੰਘ )- ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਦੇ ਸਬੰਧੀ ਰੱਖੀ ਗਈ ਪ੍ਰੈਸ ਮਿਲਣੀ ਦੌਰਾਨ ਸਥਾਨਕ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਸੰਤ ਜੀ ਦੇ ਜ਼ਾਨਸ਼ੀਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ 20 ਅਗਸਤ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 35ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ ਨਹੀਂ ਆਯੋਜਿਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਇਸ ਕੌਮੀ ਪੱਧਰ ਦੇ ਸਲਾਨਾ ਸਮਾਗਮ ਨੂੰ ਮਨਾਉਣ ਸਬੰਧੀ ਸਾਨੂੰ ਬਦਲਵੇਂ ਪ੍ਰਬੰਧ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਸ ਸਾਲ 20 ਅਗਸਤ ਨੂੰ ਗੁਰਦੁਆਰਾਂ ਕੈਬੋਵਾਲ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਸੀਮਤ ਇਕੱਠ ਵਾਲੇ ਇਸ ਧਾਰਮਿਕ ਸਮਾਗਮ ਮੌਕੇ ਸੰਤ ਜੀ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਜਾਵੇਗੀ।
                   ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਸਮੇਤ ਸਿੱਖ ਕੌਮ ਦੇ ਹੋਰ ਆਗੂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਇਸ ਸਮੇਂ ਐਸ.ਜੀ.ਪੀ.ਸੀ ਦੇ ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ, ਅਮਰਜੀਤ ਸਿੰਘ ਜੈਦ (ਪੀ.ਏ) ਵੀ ਹਾਜ਼ਰ ਸਨ।

Check Also

ਵਿਕਾਸ ਪੱਖੋਂ ਸਰਹੱਦੀ ਪਿੰਡਾਂ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿੰਦ-ਪਾਕਿ ਸਰਹੱਦੀ ਖੇਤਰ …