Friday, September 20, 2024

ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 351 ਕਾਬੂ ਕਰਕੇ 341 ਮਾਮਲੇ ਦਰਜ਼ -ਜ਼ਿਲ੍ਹਾ ਪੁਲਿਸ ਮੁਖੀ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਲਾਕਡਾਊਨ/ਤਾਲਾਬੰਦੀ ਦੌਰਾਨ 351 ਦੋਸ਼ੀਆਂ ਨੂੰ ਕਾਬੂ ਕਰਕੇ 341 ਮਾਮਲੇ ਦਰਜ਼ ਕੀਤੇ ਗਏ ਹਨ।ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਜ਼ਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆ ਖਿਲਾਫ਼ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
                 ਸੰਦੀਪ ਗਰਗ ਨੇ ਦੱਸਿਆ ਕਿ 22 ਮਾਰਚ 2020 ਤੋਂ ਹੁਣ ਤੱਕ ਸ਼ਰਾਬ ਠੇਕਾ ਦੇਸੀ 19383.375 ਲੀਟਰ, ਅੰਗਰੇਜ਼ੀ ਸ਼ਰਾਬ 189.750 ਲੀਟਰ, ਨਜ਼ਾਇਜ਼ ਸ਼ਰਾਬ 289.205 ਲੀਟਰ, ਲਾਹਣ 6193 ਲੀਟਰ, ਚਾਲੂ ਭੱਠੀਆਂ 10, ਬੀਅਰ 9 ਲੀਟਰ, ਸਪਰਿਟ 6.75 ਲੀਟਰ, 7 ਨਜ਼ਾਇਜ਼ ਭੱਠੀਆਂ ਦਾ ਸਾਮਾਨ ਕਬਜ਼ੇ ’ਚ ਲੈ ਕੇ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
                ਉਨ੍ਹਾਂ ਹੋਰ ਕਿਹਾ ਕਿ ਥਾਣਾ ਭਵਾਨੀਗੜ੍ਹ ਵਿਖੇ ਮਿਤੀ 21 ਜੂਨ 2020 ਨੂੰ ਮੁਕੱਦਮਾ ਨੰਬਰ 174 ਤਹਿਤ ਅ/ਧ 61/1/14 ਆਬਾਕਾਰੀ ਐਕਟ ਅਤੇ 420, 465, 467, 468, 471, 201, 188 ਹਿੰ:ਡ ਦਰਜ ਕਰਕੇ 12600 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਸੀਲਾ ਸਮੇਤ ਟਰੱਕ ਨੰਬਰ ਐਚ.ਆਰ.64-4464 ਬਿਨ੍ਹਾਂ ਕਾਗਜ਼ਾਤ ਬਰਾਮਦ ਕਰਕੇ 7 ਦੋਸੀਆ ਨੰੂ ਕਾਬੂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਚਾਣਚੱਕ ਤਹਿਸੀਲ ਗੂਹਲਾ (ਹਰਿਆਣਾ) ਵਿਖੇ ਨਜ਼ਾਇਜ਼ ਸ਼ਰਾਬ ਦੀ ਫੈਕਟਰੀ ਵੀ ਫੜ੍ਹੀ ਗਈ।ਇਸ ਤੋਂ ਇਲਾਵਾ ਮਾਮਲੇ ਦੀ ਗਹਿਰਾਈ ਨਾਲ ਤਫ਼ਦੀਸ ਕਰਕੇ ਹੋਰ ਦੋਸ਼ੀਆਂ ਦੀ ਤਲਾਸ਼ ਵੀ ਜਾਰੀ ਹੈ।
               ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਵਾਲਿਆ ਖਿਲਾਫ਼ ਸਪੈਸ਼ਲ ਮੁਹਿੰਮ ਚਲਾ ਕੇ 10 ਚਾਲੂ ਭੱਠੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਸਮੂਹ ਥਾਣਾ ਮੁਖੀਆਂ ਤੇ ਪੁਲਿਸ ਅਧਿਕਾਰੀਆਂ ਨੰੂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ਖਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …