ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ
ਵਿਖੇ ‘ਤੀਆਂ ਦੀ ਰੌਣਕ’ ਫ਼ੈਸਟੀਵਲ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆ ਨੇ ਰੰਗੋਲੀ, ਰੱਖੜੀ, ਮਹਿੰਦੀ, ਕਾਰਡ ਅਤੇ ਫੈਂਸੀ ਮਾਸਕ ਬਣਾਉਣ ਅਤੇ ਗਿੱਧੇ ਦੇ ਮੁਕਾਬਲਿਆਂ ਵਿੱਚ ਭਾਗ ਲਿਆ।ਕਿਰਨਪ੍ਰੀਤ ਕੌਰ ਬੀ.ਏ ਭਾਗ ਤੀਜਾ ਨੇ ਰੱਖੜੀ ਬਣਾਉਣ, ਗੁਰਪ੍ਰੀਤ ਰੌਰ ਬੀ.ਏ ਭਾਗ ਦੂਜਾ ਨੇ ਰੰਗੋਲੀ, ਨਵਦੀਪ ਕੌਰ ਅਤੇ ਕੋਮਲਪ੍ਰੀਤ ਕੌਰ +2 ਸਾਇੰਸ ਨੇ ਮਹਿੰਦੀ, ਰਣਜੀਤ ਕੌਰ ਬੀ.ਏ ਭਾਗ ਤੀਜਾ ਨੇ ਕਾਰਡ ਬਣਾਉਣ ’ਚ ਪ੍ਰਮੁੱਖ ਸਥਾਨ ਹਾਸਲ ਕੀਤੇ।ਬੀ.ੲ ਭਾਗ ਤੀਜਾ ਦੀ ਕਿਰਨਪ੍ਰੀਤ ਕੌਰ ਨੂੰ ਮਿਸ ਤੀਜ ਦਾ ਖਿਤਾਬ ਦਿੱਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਪ੍ਰੋਗਰਾਮ ਸੰਚਾਲਨ ਡਾ. ਪ੍ਰਭਜੀਤ ਕੌਰ ਪੰਜਾਬੀ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਂਘਾ ਕੀਤੀ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media