Saturday, September 21, 2024

ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਆਏ ਕਰੋਨਾ ਪਾਜ਼ਟਿਵ

ਨਹੀਂ ਕੋਈ ਵੀ ਲੱਛਣ, ਸਿਹਤ ਵਿਭਾਗ ਨੇ ਕੀਤਾ ਘਰ ਇਕਾਂਤਵਾਸ, 10 ਪਰਿਵਾਰਕ ਮੈਂਬਰ ਕਰੋਨਾ ਨੈਗੇਟਿਵ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ।ਸਿਵਲ ਸਰਜਨ ਪਠਾਨਕੋਟ ਡਾ. ਭੁਪਿੰਦਰ ਸਿੰਘ ਨੇ ਇਹ ਪ੍ਰਗਟਾਵਾ ਇੱਕ ਪ੍ਰੈਸ ਕਾਂਨਫਰੰਸ ਦੋਰਾਨ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਇਕ ਇਸ ਤਰ੍ਹਾਂ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਹੀਂ ਹੈ।ਵਿਭਾਗ ਵੱਲੋਂ ਵਿਧਾਇਕ ਵਿੱਜ ਨੂੰ ਹੋਮ ਕੋਰੇਨਟਾਈਨ ਕੀਤਾ ਗਿਆ ਹੈ।
              ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਵਿਧਾਇਕ ਅਮਿਤ ਵਿੱਜ ਨੂੰ ਹਲਕੇ ਬੁਖਾਰ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਸੈਂਪਲਿੰਗ ਕਰਵਾਈ ਗਈ ਸ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਦੇ 10 ਮੈਂਬਰਾਂ ਦੀ ਵੀ ਸੈਂਪਲਿੰਗ ਕੀਤੀ ਗਈ ਸੀ।ਅੱਜ ਰਿਪੋਰਟ ਆਉਣ ‘ਤੇ ਵਿਧਾਇਕ ਅਮਿਤ ਵਿੱਜ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਪਾਈ ਗਈ, ਜਦ ਕਿ ਉਨ੍ਹਾਂ ਦੇ 10 ਪਰਿਵਾਰਿਕ ਮੈਂਬਰਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ।
               ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੇ ਕਰੋਨਾ ਦੇ ਲੱਛਣ ਨਜਰ ਆਉਂਦੇ ਹਨ ਤਾਂ ਜਲਦੀ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਇਲਾਜ਼ ਸਮੇਂ ਰਹਿੰਦਿਆਂ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ।ਜਿਸ ਅਧੀਨ ਲੋਕਾਂ ਨੂੰ ਮਾਸਕ ਪਾਉਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …