Sunday, August 23, 2026

ਮਿਸ਼ਨ ਫਤਿਹ: ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 30 ਮਰੀਜ਼

ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 15 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਨੇ ਸਿਵਲ ਹਸਪਤਾਲ ਮਲੇਰਕੋਟਲਾ ਅਤੇ 13 ਜਣਿਆਂ ਨੇ ਹੋਮ ਆਇਸੋਲੇਸ਼ਨ `ਚ ਰਹਿ ਕੇ ਕੋਰੋਨਾਵਾਇਰਸ ਤੋਂ ਜੰਗ ਜਿੱਤੀ।ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ, ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

                     ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …