Thursday, October 8, 2026

ਕੋਵਿਡ-19 ਤੋਂ ਬਚਾਅ ਲਈ ਜਿਲਾ ਪੁਲਿਸ ਵਲੋਂ ਮਾਸਕ ਵੰਡਣ ਦੀ ਸ਼ੁਰੂੂਆਤ

ਐਸ.ਐਸ.ਪੀ ਜਸਪ੍ਰੀਤ ਸਿੰਘ ਵਲੋਂ ਮਾਸਕ ਲਾਜ਼ਮੀ ਪਾਉਣ ਦੀ ਅਪੀਲ

ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਾਹਾਂਮਾਰੀ ਕੋਵਿਡ-19 ਦੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨਾਂ ਦੀ ਜ਼ਿਲਾ ਕਪੂਰਥਲਾ ਵਿੱਚ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ।
ਇਸੇ ਹੀ ਸਬੰਧ ਵਿੱਚ ਸੀਨੀਅਰ ਪੁਲਿਸ ਕਪਤਾਨ ਜਸਪ੍ਰੀਤ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਜਸਵੀਰ ਸਿੰਘ ਐਸ.ਪੀ ਟਰੈਫਿਕ/ ਓਪਰੇਸ਼ਨ ਕਪੂਰਥਲਾ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਵਿਚ ਕੋਰੋਨਾ ਵਾਇਰਸ ਮਾਹਾਂਮਾਰੀ ਕੋਵਿਡ-19 ਤੋਂ ਬਚਾਅ ਲਈ ਮਾਸਕ ਵੰਡੇ ਗਏ।
                ਐਸ.ਐਸ.ਪੀ ਕਪੂਰਥਲਾ ਜਸਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਮਾਹਿਰਾਂ ਦੇ ਸੁਝਾਅ ਅਨੁਸਾਰ ਮਾਸਕ ਪਾਉਣ ਨਾਲ ਕੋਵਿਡ-19 ਦੇ ਖ਼ਤਰੇ ਨੂੰ 75 ਪ੍ਰਤੀਸ਼ਤ ਤੱਕ ਘੱਟ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਹਰ ਜ਼ਿਲਾ ਵਾਸੀ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਅਪਣੇ ਆਪ ਨੂੰ ਅਤੇ ਹੋਰਨਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਸਿਹਤ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਦੂਸਰਿਆਂ ਨੂੰ ਵੀ ਇਸ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਚੀਜ਼ ਛੂਹਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਜ਼ਰੂਰ ਧੋਵੋ, ਘਰੋਂ ਬਾਹਰ ਜਾਣ ਲਗਿਆ ਮੂੰਹ ਮਾਸਕ ਨਾਲ ਢੱਕ ਕੇ ਬਾਹਰ ਜਾਣ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੋ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
              ਇਸ ਮੌਕੇ ਸਬ ਇੰਸਪੈਕਟਰ ਦਰਸ਼ਨ ਸਿੰਘ, ਏ.ਐਸ.ਆਈ ਗੁਰਬਚਨ ਸਿੰਘ ਸਟੇਟ ਐਵਾਰਡੀ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਕਪੂਰਥਲਾ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …