ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਅਮਨ ਅਰੋੜਾ ਵਲੋਂ ਚਲਾਏ ਜਾ ਰਹੇ ਸਵ:
ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ ਵਲੋਂ ਬੀਤੇ ਕੱਲ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਕੀਤੀ ਜਾ ਰਹੀ ਹੈ।ਹੁਣ ਤੱਕ 2000 ਦੇ ਲਗਭਗ ਵੱਖ-ਵੱਖ ਫਲਾਂ ਦੇ ਜੂਸ ਦੇ ਕੈਨ ਵੰਡੇ ਜਾ ਚੁੱਕੇ ਹਨ ਅਤੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ ਵਲੋਂ ਪੈਨਸ਼ਨ ਸਕੀਮ, ਲਾਲ ਕਾਪੀ, ਸ਼ਗਨ ਸਕੀਮ, ਆਧਾਰ ਕਾਰਡ ਸੁਧਾਈ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਆਦਿ ਸੇਵਾਵਾਂ ਵੀ ਲਗਾਤਾਰ ਲੋਕਾਂ ਦੇ ਲਈ ਚਲਾਈਆਂ ਜਾ ਰਹੀਆਂ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਇਹ ਜੂਸ ਦੀ ਸੇਵਾ ਮਰੀਜ਼ਾਂ ਅਤੇ ਆਮ ਲੋਕਾਂ ਲਈ ਚਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅਧੀਨ ਵੱਖ ਵੱਖ ਥਾਵਾਂ ‘ਤੇ ਇਹ ਸੇਵਾ ਜਾਰੀ ਰਹੇਗੀ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media