Monday, July 14, 2025
Breaking News

ਮੰਚ ਵਲੋਂ ਰਾਮ ਬਾਗ਼ ਬਾਰੇ ਰਾਸ਼ਟਰਪਤੀ ਤੇ ਪੰਜਾਬ ਦੇ ਰਾਜਪਾਲ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ

Charanjit Gumtala

ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
                     ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਮਨਮੋਹਨ ਸਿੰਘ ਬਰਾੜ ਨੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਹਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ ਨੂੰ ਛੱਡ ਕੇ ਬਾਕੀ ਉਸਾਰੀਆਂ ਢਾਹੀਆਂ ਜਾਣੀਆਂ ਸਨ, ਜੋ ਨਹੀਂ ਢਾਈਆਂ ਗਈਆਂ।ਇੰਨਾਂ ਉਸਾਰੀਆਂ ਵਿੱਚ ਨਗਰ ਨਿਗਮ ਦਾ ਐਸ.ਡੀ.ਓ ਦਫ਼ਤਰ, ਖਾਣ ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ। ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ ਦੀ ਮਨਾਹੀ ਕੀਤੀ ਗਈ ਹੈ, ਜੋ ਅਜੇ ਵੀ ਜਾਰੀ ਹੈ।
                     ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਤੇ ਭਾਰੀ ਗੱਡੀਆਂ ਦੇ ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼ ਉਸਾਰੀਆਂ ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ ਇਨ੍ਹਾਂ ਦੀ ਲੀਜ਼ ਵੱਧ ਤੋਂ ਵੱਧ ਪੰਜ ਸਾਲ ਵਧਾਈ ਜਾਵੇਗੀ।ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ ਪੜਾਅਵਾਰ ਇਥੋਂ ਕਿਸੇ ਹੋਰ ਢੁੱਕਵੀਂ ਜਗ੍ਹਾ ਜਿਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ ਸਮੁੱਚੇ ਸਮਾਰਕ ਦਾ ਕਬਜ਼ਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ।ਇਸ ਸਬੰਧੀ ਵੀ ਕੁੱਝ ਨਹੀਂ ਕੀਤਾ ਗਿਆ।
                     ਉਨਾਂ ਕਿਹਾ ਕਿ ਰਾਮ ਬਾਗ ਮਹਾਰਾਜਾ ਰਣਜੀਤ ਸਿੰਘ ਵਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂ ‘ਤੇ ਬਣਾਇਆ ਗਿਆ ਸੀ।ਇਸ 84 ਏਕੜ ਦੇ ਬਾਗ ਨੂੰ ਲਾਹੌਰ ਦੇ ਸ਼ਾਲਾਮਾਰ ਬਾਗ਼ ਦੇ ਪੈਟਰਨ ‘ਤੇ ਉਸਾਰਿਆ ਗਿਆ।ਇਹ ਮਹਾਰਾਜਾ ਦੀ ਗਰਮੀਆਂ ਦੀ ਰਾਜਧਾਨੀ ਸੀ।ਇਸ ਬਾਗ ਵਿੱਚ ਹੀ ਪੈਨੋਰਮਾ ਹੈ ਤੇ ਸਮਰ ਪੈਲੇਸ ਹੈ ।ਇਹ ਬਾਗ ਦੁਨੀਆਂ ਭਰ ਵਿਚੋਂ ਆਉਣ ਵਾਲੇ ਯਾਤਰੂਆਂ ਦੇ ਲਈ ਖਿੱਚ ਦਾ ਕੇਂਦਰ ਬਣ ਸਕਦਾ ਹੈ ਅਤੇ ਯਾਤਰੂ ਇੱਥੇ ਅੱਧਾ ਦਿਨ ਬਤੀਤ ਕਰ ਸਕਦੇ ਹਨ।ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਨਗਰ ਨਿਗਮ ਵਲੋਂ ਇਸ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।ਸਮਾਰਟ ਪਾਰਕ ਦੀਆਂ ਹਦਾਇਤਾਂ ਅਨੁਸਾਰ ਇੱਕ ਏਕੜ ਰਕਬੇ ਵਾਸਤੇ 2 ਮਾਲੀ ਚਾਹੀਦੇ ਹਨ।ਇਸ ਤਰ੍ਹਾਂ 88 ਏਕੜ ਦੇ ਰਾਮ ਬਾਗ ਵਾਸਤੇ 176 ਮਾਲੀ ਚਾਹੀਦੇ ਹਨ, ਪ੍ਰੰਤੂ ਮੌਜੂਦਾ ਕੇਵਲ 5-6 ਮਾਲੀ ਹੀ ਕੰਮ ਕਰ ਰਹੇ ਹਨ। ਅਰਬਨ ਹਾਟ ਦੀ ਤਰਫੋਂ ਬਣੀ ਡਿਊੜੀ ਦੇ ਸਾਹਮਣੇ ਵਾਲੇ ਹਿੱਸੇ ਤੋਂ ਲੈ ਕੇ ਸਮਰ ਪੈਲੇਸ ਤੱਕ ਅਤੇ ਸਰਵਿਸ ਕਲੱਬ ਤੱਕ ਬਾਗ ਦਾ ਸਾਰਾ ਹੀ ਹਿੱਸਾ ਉਜੜਿਆ ਪਿਆ ਹੈ।ਫੁੱਲ ਬੂਟਿਆਂ ਦੀ ਗੱਲ ਤਾਂ ਦੂਰ, ਇਸ ਬਾਗ ਵਿੱਚ ਕੋਈ ਪਾਰਕ ਜਾਂ ਕਿਆਰੀ ਨਾਂ ਦੀ ਕੋਈ ਚੀਜ਼ ਨਹੀਂ ਹੈ।ਗੰਦਗੀ ਦੇ ਢੇਰ ਲੱਗੇ ਹੋਏ ਹਨ ਤੇ ਦਰੱਖਤਾਂ ਦੇ ਆਸੇ ਪਾਸੇ ਮਿੱਟੀ ਕੱਢਣ ਕਰਕੇ ਦਰੱਖਤ ਡਿੱਗਣ ਵਾਲੇ ਹੋਏ ਹਨ ਤੇ ਕਈ ਡਿੱਗ ਚੁੱਕੇ ਹਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …