Thursday, November 21, 2024

ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਅਮਿਤ ਸ਼ਾਹ ਨੂੰ ਮਿਲੇਗਾ ਟਕਸਾਲੀ ਦਲ ਦਾ ਉਚ ਪੱਧਰੀ ਵਫਦ – ਬ੍ਰਹਮਪੁਰਾ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਪਾਰਟੀ ਦਾ ਉਚ ਪੱਧਰੀ ਵਫਦ ਜਲਦ ਹੀ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀ ਦਿੱਲੀ ਜਾ ਕੇ ਮਿਲੇਗਾ ਤਾਂ ਜੋ ਮੁਕੱਦਸ ਤੇ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋ ਅਜ਼ਾਦ ਕਰਵਾਈਆਂ ਜਾ ਸਕਣ।ਉਨਾ ਕਿਹਾ ਕਿ ਸੰਸਦ, ਵਿਧਾਨ ਸਭਾਵਾਂ ਨਗਰ ਨਿਗਮ, ਪੰਚਾਇਤਾਂ ਦੀਆਂ ਚੋਣਾਂ ਪੰਜ ਸਾਲ ਬਾਅਦ ਹੋ ਜਾਂਦੀਆਂ ਹਨ।ਪਰ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀ ਚੋਣ ਪਿਛਲੇ 70 ਸਾਲਾਂ ਚ ਕਦੇ ਸਮੇਂ ਸਿਰ ਨਹੀ ਹੋਈ।
             ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।ਇਸ ਦੀਆਂ ਚੋਣਾਂ ਬਾਦਲ ਪਰਿਵਾਰ ਦੇ ਕਹਿਣ ਤੇ ਕੇਂਦਰ ਸਰਕਾਰ ਸਮੇ ਸਿਰ ਚੋਣ ਨਹੀ ਕਰਵਾ ਰਹੀ।ਬ੍ਰਹਮਪੁਰਾ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ, ਸ਼ੋ੍ਰਮਣੀ ਕਮੇਟੀ ਅਥਾਹ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ, ਪਰ ਬਾਦਲ ਪਰਿਵਾਰ ਦੇ ਕਬਜ਼ੇ ਚ ਆਉਣ ‘ਤੇ ਹੀ ਇਸ ਵਿੱਚ ਨਿਘਾਰ ਆਇਆ।ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੱਕ ਬਾਦਲਾਂ ਦੇ ਲਿਫਾਫਿਆਂ ‘ਚੋਂ ਨਿਕਲਦੇ ਰਹੇ।
                ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸਿੱਖ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੰਸਥਾ ਹੈ ਪਰ ਇਸ ਦਾ ਬਾਦਲਾਂ ਨੇ ਸਿਆਸੀਕਰਨ ਕਰ ਦਿੱਤਾ ਹੈ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …