ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਆਪਣੇ ਜਥੇ ਸਮੇਤ ਸਵਦੇਸ਼ ਪਰਤ ਆਏ ਹਨ। ਭਾਈ ਜਸਵੰਤ ਸਿੰਘ ਤਕਰੀਬਨ 3 ਮਹੀਨੇ ਪਹਿਲਾਂ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਕੀਰਤਨ ਦੀ ਸੇਵਾ ਨਿਭਾਉਣ ਲਈ ਪ੍ਰਬੰਧਕਾਂ ਦੇ ਸੱਦੇ ਤੇ ਗਏ ਸਨ।ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੀਨਿਊ ਹੈਵਲ ਰੋਡ, ਗੁਰਦੁਆਰਾ ਸਾਹਿਬ ਵਾਲਸਰ ਤੇ ਗੁਰਦੁਆਰਾ ਸਾਹਿਬ ਕਾਰਡਿਫ ਵਿਖੇ ਗੁਰੂ ਘਰਾਂ ਵਿੱਚ ਕੀਰਤਨ ਦੁਆਰਾ ਹਾਜਰੀ ਭਰੀ ਹੈ।ਇਨ੍ਹਾਂ ਗੁਰੂ ਘਰਾਂ ਵਿੱਚ ਸੰਗਤਾਂ ਦੀ ਜਿਥੇ ਭਰਵੀਂ ਹਾਜਰੀ ਸੀ ਉਥੇ ਦਾਸ ਨੂੰ ਸੰਗਤਾਂ ਨੇ ਬਹੁਤ ਸਾਰਾ ਮਾਣ ਸਤਿਕਾਰ ਬਖ਼ਸ਼ਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਬਖਸ਼ਿਸ਼ ਸਦਕਾ ਸੰਗਤਾਂ ਨੇ ਮਾਣ ਸਤਿਕਾਰ ਬਖ਼ਸ਼ਿਆ ਹੈ ਕਿਉਂਕਿ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 45 ਸਾਲ ਹਜੂਰੀ ਰਾਗੀ ਵੱਜੋਂ ਸੇਵਾ ਨਿਭਾਈ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …