Sunday, April 12, 2026

ਜੌੜਾ ਫਾਟਕ ‘ਤੇ ਸਤੰਬਰ ਮਹੀਨੇ ਬਣਨਾ ਸ਼ੁਰੂ ਹੋਵੇਗਾ `ਅੰਡਰ ਪਾਥ` – ਮੁੱਖ ਮੰਤਰੀ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦਾ ਜੌੜਾ ਫਾਟਕ ਵਿਖੇ ਸਤੰਬਰ ਮਹੀਨੇ

File Photo

ਪਟੜੀ ਦੇ ਹੇਠਾਂ ਰਸਤਾ ਬਣਨਾ ਸ਼ੁਰੂ ਹੋ ਜਾਵੇਗਾ।ਆਪਣੇ ਫੇਸ ਬੁੱਕ ਲਾਇਵ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਾਸੀ ਹਰੀ ਸਰੀਨ ਵੱਲੋਂ ਇਸ ਸਮੱਸਿਆ ਬਾਬਤ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਅੰਮ੍ਰਿਤਸਰ ਵਾਸੀਆਂ ਦਾ ਇਹ ਮੁੱਦਾ ਰੇਲਵੇ ਮੰਤਰਾਲੇ ਕੋਲ ਬੜੇ ਜ਼ੋਰ ਨਾਲ ਉਠਾਇਆ ਗਿਆ ਸੀ।ਜਿਸ ਸਦਕਾ ਉਨਾਂ ਨੇ ਦਿੱਲੀ-ਅੰਮ੍ਰਿਤਸਰ ਰੇਲ ਪਟੜੀ ‘ਤੇ ਪੈਂਦਾ ਹੋਣ ਕਾਰਨ ਅਕਸਰ ਬੰਦ ਰਹਿੰਦੇ ਫਾਟਕ ‘ਤੇ ਪਟੜੀ ਦੇ ਹੇਠਾਂ ਰਸਤਾ ਬਣਾਉਣ ਦੀ ਆਗਿਆ ਦਿੱਤੀ ਹੈ।ਉਨਾਂ ਦੱਸਿਆ ਕਿ 29 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਨੇਪਰੇ ਚਾੜਿਆ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਬਰਸਾਤ ਤੋਂ ਤਰੁੰਤ ਬਾਅਦ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਥੋਂ ਲੰਘਣ ਵਾਲੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ।
                       ਮੁੱਖ ਮੰਤਰੀ ਨੇ ਕੋਰੋਨਾ ਸਬੰਧੀ ਸਿਹਤ ਵਿਭਾਗ ਵੱਲੋਂ ਦਰਸਾਈਆਂ ਗਈਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਕਰਦੇ ਕਿਹਾ ਕਿ ਅਸੀਂ ਮਿਸ਼ਨ ਫਤਹਿ ਸ਼ੁਰੂ ਕੀਤਾ ਹੈ, ਤਾਂ ਜੋ ਸਭ ਸਾਰੇ ਰਲ ਕੇ ਇਸ ਮਹਾਂਮਾਰੀ ਵਿਚੋਂ ਨਿਕਲ ਸਕੀਏ।ਉਨਾਂ ਕਿਹਾ ਕਿ ਕਈ ਸ਼ਹਿਰਾਂ ਵਿੱਚ ਲਗਾਤਾਰ ਕੇਸ ਵਧਣ ਕਾਰਨ ਦੁਬਾਰਾ ਸਖਤੀ ਕਰਨੀ ਪੈ ਰਹੀ ਹੈ, ਸੋ ਸਾਰੇ ਵਾਸੀਆਂ ਨੂੰ ਅਪੀਲ ਹੈ ਕਿ ਉਹ ਬਿਨਾਂ ਲੋੜ ਤੋਂ ਘਰੋਂ ਨਾ ਨਿਕਲਣ ਤੇ ਕੋਰੋਨਾ ਨੂੰ ਹਲਕੇ ਵਿਚ ਨਾ ਲੈਣ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …