Saturday, August 22, 2026

ਪ੍ਰਚਾਰਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਰਾਂਗੇ ਪੂਰੇ ਯਤਨ – ਲੌਂਗੋਵਾਲ

ਸਿੱਖ ਪ੍ਰਚਾਰਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਲੌਂਗੋਵਾਲ ਨਾਲ ਕੀਤੀ ਮੁਲਕਾਤ

ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੇ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਪ੍ਰਚਾਰਕ ਸਿੰਘਾਂ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ ਪੰਜਾਬ, ਖਾਲਸਾ ਗੁਰਮਿਤ ਪ੍ਰਚਾਰਿਕ ਗ੍ਰੰਥੀ ਸਭਾ ਪੰਜਾਬ, ਬਾਬਾ ਬੁੱਢਾ ਜੀ ਗ੍ਰੰਥੀ ਸਭਾ ਰਾਏਕੋਟ (ਪੰਜਾਬ) ਅਤੇ ਬਾਬਾ ਬੁੱਢਾ ਜੀ ਮਾਲਵਾ ਜੋਨ ਗ੍ਰੰਥੀ ਸਭਾ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਭਾਈ ਲੌਂਗੋਵਾਲ ਨੇ ਇਨ੍ਹਾਂ ਧਾਰਮਿਕ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਉਨ੍ਹਾਂ ਦਾ ਬਣਦਾ ਹੱਲ ਕੀਤਾ ਜਾਵੇਗਾ।
                ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਵਿੱਚ ਇਨ੍ਹਾਂ ਸਿੰਘਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਸਿੱਖੀ ਦਾ ਪ੍ਰਚਾਰ ਕਰਨ ਵਾਲੀਆਂ ਇਨ੍ਹਾਂ ਸਭਾਵਾਂ ਦੇ ਆਗੂਆਂ ਨੇ ਜੋ ਵੀ ਮਸਲੇ ਰੱਖੇ ਹਨ।ਉਨਾਂ ਨੂੰ ਹੱਲ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧੀ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਇੱਕ ਹੋਰ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਰੱਖੀ ਗਈ ਹੈ।
                 ਇਸ ਮੌਕੇ ਜਥੇਦਾਰ ਉਦੈ ਸਿੰਘ, ਅਮਰਜੀਤ ਸਿੰਘ (ਪੀ.ਏ), ਪਰਮਜੀਤ ਸਿੰਘ ਜੱਸੇਕਾ, ਭਾਈ ਜਗਮੇਲ ਸਿੰਘ ਖਾਲਸਾ, ਹਰਪ੍ਰੀਤ ਸਿੰਘ ਦੋਦੜਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ੇਰੋਂ, ਬਾਬਾ ਦਰਸ਼ਨ ਸਿੰਘ, ਬਾਬਾ ਗੁਰਚਰਨ ਸਿੰਘ ਗੁਰਮਾ, ਜਗਦੇਵ ਸਿੰਘ, ਗੁਲਾਬ ਸਿੰਘ, ਬਚਿੱਤਰ ਸਿੰਘ ਸੇਖਾ, ਪਾਲ ਸਿੰਘ ਨਮੋਲ, ਅੱਛਰਾ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ ਨਮੋਲ, ਸੁਖਦੇਵ ਸਿੰਘ ਤਲਵੰਡੀ, ਬਲਜਿੰਦਰ ਸਿੰਘ ਨਾਭਾ, ਦਲਜੀਤ ਸਿੰਘ ਰਾਏਕੋਟ, ਜੱਜ ਸਿੰਘ ਰਾਏਕੋਟ, ਰਾਜ ਸਿੰਘ ਧਰਮਗੜ, ਧੰਨਾ ਸਿੰਘ, ਭਜਨ ਸਿੰਘ ਅਕਾਲਗੜ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …