Sunday, April 12, 2026

ਰਾਣਾ ਗੁਰਜੀਤ ਸਿੰਘ ਵਲੋਂ ਸ਼ਾਨਦਾਰ ਕਾਰਗੁਜਾਰੀ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

12ਵੀਂ ਦੇ ਨਤੀਜਿਆਂ ‘ਚ ਪਹਿਲੀ ਵਾਰ ਕਪੂਰਥਲਾ ਜ਼ਿਲ੍ਹੇ ਨੂੰ ਮਿਲਿਆ ਪਹਿਲਾ ਸਥਾਨ

ਕਪੂਰਥਲਾ, 9 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 12ਵੀਂ ਦੇ ਨਤੀਜਿਆਂ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦਾ ਅਧਿਆਪਕਾਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਸਥਾਨਕ ਸ.ਸ.ਸੈਕੰਡਰੀ ਸਕੂਲ ਘੰਟਾ ਘਰ ਵਿਖੇ ਹੋਏ ਸਮਾਗਮ ਦੌਰਾਨ ਉਨਾਂ ਨੇ ਸਰਕਾਰੀ ਸਕੂਲ ਦੀਆਂ ਉਨਾਂ ਵਿਦਿਆਰਥਣਾਂ ਦਾ ਸਨਮਾਨ ਕੀਤਾ, ਜਿੰਨਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ‘ਚ ਪਹਿਲੇ ਸਥਾਨ ਹਾਸਲ ਕੀਤੇ।
               ਵਿਧਾਇਕ ਰਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਸੁਧਾਰਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਇਹ ਪਹਿਲੀ ਵਾਰ ਹੋਇਆ ਹੈ ਕਿ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਪਾਸ ਪ੍ਰਤੀਸ਼ਤਤਾ ਵਿਚ ਜਿੱਥੇ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਮਾਤ ਦਿੱਤੀ ਹੈ, ਉਥੇ ਹੀ ਸੂਬੇ ਦੇ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਨਤੀਜੇ ਦਿੱਤੇ ਹਨ। ਉਨਾਂ ਵਿਦਿਆਰਥੀਆਂ ਖਾਸ ਕਰ ਲੜਕੀਆਂ ਨੂੰ ਕਿਹਾ ਕਿ ਉਹ ਜ਼ਿੰਦਗੀ ਵਿਚ ਸਫਲਤਾ ਲਈ ਆਪਣੇ ਟੀਚੇ ਮਿੱਥਣ ਅਤੇ ਉਨਾਂ ਦੀ ਪ੍ਰਾਪਤੀ ਲਈ ਜੀਅ ਜਾਨ ਨਾਲ ਮਿਹਨਤ ਕਰਨ।
                 ਜ਼ਿਕਰਯੋਗ ਹੈ ਕਿ ਪਹਿਲੇ ਸਥਾਨ ‘ਤੇ ਰਹੇ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.49 ਫੀਸਦੀ ਰਹੀ, ਜਦਕਿ ਦੂਜੇ ਸਥਾਨ ‘ਤੇ ਰੂਪਨਗਰ ਦੀ 97.39 ਅਤੇ ਤੀਜੇ ਸਥਾਨ ਤੇ ਫਿਰੋਜ਼ਪੁਰ ਦੀ 97.37 ਹੈ।ਇਸੇ ਤਰ੍ਹਾਂ ਇਨਾਂ ਜ਼ਿਲ੍ਹਿਆਂ ਦੇ ਨਿੱਜੀ ਸਕੂਲਾਂ ਦੀ ਪਾਸ ਫੀਸਦ ਕ੍ਰਮਵਾਰ, 92.82, 96.93 ਅਤੇ 95.65 ਫੀਸਦੀ ਆਈ ਹੈ ਜ਼ਿਲ੍ਹੇ ਵਿਚੋਂ ਦੋ ਵਿਦਿਆਰਥਣਾ ਕ੍ਰਿਸ਼ਨਾ ਅਤਾ ਤ੍ਰਿਸ਼ਨਾ ਦੀ ਮੁੱਖ ਮੰਤਰੀ ਵਲੋਂ ਐਲਾਨੇ 5100 ਰੁਪਏ ਦੇ ਨਕਦ ਇਨਾਮ ਲਈ ਚੋਣ ਵੀ ਹੋਈ ਹੈ।
               ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਦਾਖਲਾ ਦਰ ਵੀ 10 ਫੀਸਦੀ ਵਧੀ ਹੈ।ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੋਰਾ ਗਿੱਲ, ਵਿਸ਼ਾਲ ਸੋਨੀ, ਰਾਜਿੰਦਰ ਕੋੜਾ, ਵਿਪਨ ਬਜਾਜ ਅਤੇ ਮਨੋਜ ਭਸੀਨ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …