ਜੰਡਿਆਲਾ ਗੁਰੂ, 10 ਅਗਸਤ (ਹਰਿੰਦਰਪਾਲ ਸਿੰਘ) – ਪਿੰਡ ਨਵਾਂਕੋਟ ਦੇ ਕਾਂਗਰਸੀ ਸੀਨੀਅਰ ਆਗੂ ਅਤੇ ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਨੰਦ ਸਿੰਘ (75 ) ਦੇ ਦਿਹਾਂਤ ‘ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਇਸ ਮੌਕੇ ਸਰਪੰਚ ਜਗਜੀਤ ਸਿੰਘ ਜੋਗੀ, ਸਰਪੰਚ ਜੋਗਾ ਸਿੰਘ, ਰਾਜਬੀਰ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਸ਼ਾਹ ਮੱਲੀਆ, ਰਾਜਵਿੰਦਰ ਬੰਡਾਲਾ, ਅਵਤਾਰ ਵਡਾਲੀ, ਸਰਪੰਚ ਮਨਪ੍ਰੀਤ ਸਿੰਘ, ਚਾਚਾ ਦਰਸ਼ਨ ਸਿੰਘ, ਪਰਮਜੀਤ ਪੰਮਾ ਆਦਿ ਹਾਜਰ ਸਨ।ਜਿਕਰਯੋਗ ਹੈ ਕਿ ਨੰਦ ਸਿੰਘ ਦਾ ਅੱਜ ਦੁਪਿਹਰ ਵੇਲੇ ਉਨ੍ਹਾ ਦੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …