ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਚਰਨ ਛੋਹ ਪ੍ਰਾਪਤ
ਪਿੰਡਾਂ ਦਾ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ।ਅੰਮ੍ਰਿਤਸਰ ਜਿਲ੍ਹੇ ਦੇ ਚੁਣੇ 10 ਪਿੰਡਾਂ ਵਿਚੋਂ ਨਾਨਕਸਰ ਸਠਿਆਲਾ ਦੇ ਵਿਕਾਸ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ੍ਹ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਦੀ ਨਿਗਰਾਨੀ ਹੇਠ ਨਾਨਕਸਰ ਸਠਿਆਲਾ ‘ਚ 50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ, ਪਾਈਪਲਾਈਨ, ਆਂਗਨਵਾੜੀ ਕੇਂਦਰ, ਪੰਚਾਇਤ ਘਰ ਦੀ ਨੁਹਾਰ ਬਦਲੀ ਜਾਵੇਗੀ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 40 ਲੱਖ ਰੁਪਏ ਖਰਚ ਹੋ ਚੁੱਕੇ ਹਨ।ਜਿਸ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ, ਫਿਰਨੀਆਂ, ਪੰਚਾਇਤ ਘਰ ਨੂੰ ਨਵਾਂ ਰੂਪ ਦਿੱਤਾ ਗਿਆ ਹੈ।
ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮਨਮੋਹਨ ਸਿੰਘ ਨੇ ਦੱਸਿਆ ਕਿ ਪੰਚਾਇਤ ਵਿਭਾਗ ਵਲੋਂ ਨਾਨਕਸਰ ਸਠਿਆਲਾ ਸਥਿਤ ਸਰਕਾਰੀ ਸਕੂਲ, ਕਾਲਜ ਅਤੇ ਖੇਡ ਸਟੇਡੀਅਮ ਦੇ ਵਿਕਾਸ ਦੇ ਕੰਮ ਵੀ ਗਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਿੱਚ 550 ਬੂਟੇ ਵੀ ਲਗਾਏ ਗਏ ਸਨ।ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਪੰਚਾਇਤ ਸਕੱਤਰ ਅਤੇ ਪਿੰਡ ਦੀ ਮੌਜ਼ੂਦਾ ਸਰਪੰਚ ਸ੍ਰੀਮਤੀ ਨਵਜੋਤ ਕੌਰ ਵਲੋਂ ਰੋਜ਼ਾਨਾ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media