ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ (ਪਰਕਸ) ਨੇ ਪ੍ਰਿੰਸੀਪਲ ਸੇਵਾ ਸਿੰਘ
ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ 83 ਸਾਲ ਦੇ ਸਨ ਤੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਅੱਜ ਸਵੇਰੇ 11-30 ਵਜ੍ਹੇ ਆਪਣੀ ਰਿਹਾਇਸ਼ ਖਿਲਚੀਆਂ ਵਿੱਚ ਅੰਤਿਮ ਸਵਾਸ ਲਏ।ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ।
ਉਨ੍ਹਾਂ ਬਹੁਤ ਹੀ ਖੋਜ ਭਰਪੂਰ ਪੁਸਤਕਾਂ ਜਿਵੇਂ ਗੁਰੂ ਤੇਗ ਬਹਾਦਰ ਸਾਹਿਬ (ਸਖਸ਼ੀਅਤ, ਸਫ਼ਰ, ਸੰਦੇਸ਼ ਤੇ ਸ਼ਹਾਦਤ), ਸ੍ਰੀ ਗੁਰੂ ਗੋਬਿੰਦ ਸਿੰਘ (ਸਖਸ਼ੀਅਤ, ਸਫਰ ਤੇ ਸੰਦੇਸ਼), ਸਾਂਝੀ ਵਿਰਾਸਤ, ਵਿਰਸਾ ਵਿਸਰ ਰਿਹਾ, ਨਾਵਾਂ ਦਾ ਨਿਕਾਸ, ਵਿਸਰ ਰਹੇ ਪੰਜਾਬੀ ਅਖਾਣ ਆਦਿ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਮਾਂ ਬੋਲੀ ਪੰਜਾਬੀ ਨੂੰ ਦੇਣ ਤੇ ਪੰਜਾਬੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਕਰਕੇ ਉਨਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media