ਜਿਲ੍ਹਾ ਪਠਾਨਕੋਟ ‘ਚ ਕੁੱਲ 600 ਕਰੋਨਾ ਪਾਜੀਟਿਵ, 405 ਹੋਏ ਰਿਕਵਰ, ਐਕਟਿਵ ਕੇਸ 182
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 19 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ
ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 9 ਲੋਕ ਜਿਨ੍ਹਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਰਧਾਰਤ ਸਮਾਂ ਪੂਰਾ ਕਰਨ ਤੇ ਉਨ੍ਹਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਅਗਰ ਅਸੀਂ ਕਰੋਨਾ ਵਾਈਰਸ ਬੀਮਾਰੀ ਨੂੰ ਹਰਾਉਂਣਾ ਚਾਹੁੰਦੇ ਹਾਂ ਤਾਂ ਸਾਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਹਥਿਆਰ ਬਣਾਉਂਣਾ ਹੋਵੇਗਾ।ਉਨ੍ਹਾਂ ਕਿਹਾ ਕਿ ਕਰੋਨਾ ਵਾਈਰਸ ਦੀ ਲੜਾਈ ਜਨਤਾ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ ਅਗਰ ਅਸੀਂ ਸਾਵਧਾਨੀਆਂ ਤੇ ਅਮਲ ਕਰਦੇ ਹਾਂ ਤਾਂ ਕਰੋਨਾ ਵਾਈਰਸ ਦਾ ਵਿਸਥਾਰ ਰੋਕਿਆ ਜਾ ਸਕਦਾ ਹੈ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜਾਗਰੁਕ ਹੋਵੋ ਅਤੇ ਦੂਸਰਿਆਂ ਨੂੰ ਵੀ ਜਾਗਰੁਕ ਕਰੋ।
ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੂਲ 600 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 405 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 182 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 13 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿੱਚੋਂ 1 ਸਿਵ ਨਗਰ, 1 ਪਠਾਨਚੱਕ, 1 ਸਬਜੀ ਮੰਡੀ ਪਠਾਨਕੋਟ, 1 ਪਿੰਡ ਗੰਗਲ,4 ਚਾਰ ਮਰਲਾ ਕਵਾਟਰ,1 ਕਵਾਟਰ ਰੇਲਵੇ ਸਟੇਸ਼ਨ ਸੁਜਾਨਪੁਰ, 2 ਪ੍ਰੇਮ ਨਗਰ ਢਾਕੀ, 1 ਇਸ਼ਾ ਨਗਰ, 1 ਮਨਵਾਲ, 1 ਬੱਜ਼ਰੀ ਕੰਪਨੀ, 1 ਈਸ਼ਵਰ ਨਗਰ, 2 ਘਰਥੋਲੀ ਮੁਹੱਲਾ ਅਤੇ 2 ਆਰਮੀ ਹਸਪਤਾਲ ਤੋਂ ਕਰੋਨਾ ਪਾਜ਼ਟਿਵ ਆਏ ਹਨ।
Punjab Post Daily Online Newspaper & Print Media