ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ ਕਰੋਨਾ 19 ਕਾਰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਜਿਥੇ ਵੱਖ- ਵੱਖ ਮਾਧਿਅਮਾਂ ਨਾਲ
ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਅਧਿਆਪਕਾਂ ਵਲੋਂ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਬਹੁਤ ਵਧੀਆ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਦਾਖਲਾ ਕਰਦੇ ਹੋਏ ਪਿਛਲੇ ਸੈਸਨ ਮੁਕਾਬਲੇ ਦਾਖਲਾ ਵਧਾਇਆ ਹੈ।ਇਸ ਦੌਰਾਨ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਵਲੋਂ ਟੀ.ਵੀ ਪ੍ਰੋਗਰਾਮ, ਰੇਡੀਓ, ਪੀ.ਪੀ.ਟੀ ਤੇ ਵਟਸਐਪ ਦੇ ਮਾਧਿਅਮ ਦੁਆਰਾ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ।ਉਥੇ ਅਧਿਆਪਕਾਂ ਵਲੋਂ ਸਮਾਜਿਕ ਭਾਈਚਾਰੇ ਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਪ੍ਰੇਰਿਤ ਕਰਕੇ ਪਿਛਲੇ ਸੈਸਨ ਮੁਕਾਬਲੇ ਇਸ ਸਾਲ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ।ਉਨ੍ਹਾਂ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ ਸੈਸਨ 2019-20 ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੀ ਗਿਣਤੀ 29554 ਸੀ ਅਤੇ ਹੁਣ ਸੈਸਨ 2020-21 ਵਿੱਚ 33352 ਹੈ। ਇਸ ਤਰ੍ਹਾਂ 3798 ਬੱਚੇ ਨਵੇਂ ਸੈਸਨ ਵਿੱਚ ਵਧੇ ਹਨ ਜੋ ਕਿ 12.85% ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਬਾਰਵੀਂ ਜਮਾਤ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦਾ ਨਤੀਜਾ 91.38 ਰਿਹਾ ਹੈ ਜਿਸ ਦਾ ਸਿਹਰਾ ਮਿਹਨਤੀ ਅਧਿਆਪਕਾਂ ਨੂੰ ਜਾਂਦਾ ਹੈ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਤੱਕ ਪਿਛਲੇ ਸੈਸਨ 2019-20 ਵਿੱਚ ਬੱਚਿਆਂ ਦੀ ਗਿਣਤੀ 17577 ਸੀ ਜਦਕਿ ਇਸ ਸੈਸਨ ਵਿੱਚ 2020-21 ਵਿੱਚ 20419 ਹੈ।ਇਸ ਤਰ੍ਹਾਂ ਨਵੇਂ ਸੈਸਨ ਵਿੱਚ 2842 ਬੱਚੇ ਵਧੇ ਹਨ, ਜੋ ਕਿ 16.17% ਬਣਦੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਅਧਿਆਪਕਾਂ, ਆਂਗਣਵਾੜੀ ਵਰਕਰਾਂ, ਡਾਕਟਰਾਂ, ਸਰਪੰਚਾਂ ਅਤੇ ਪੰਚਾਂ ਨੇ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਹੈ।ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ, ਜਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਮੁਨੀਸ਼ ਗੁਪਤਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਹਾਜਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media