ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਰਾਹੀਂ ਜ਼ਿਲ੍ਹੇ ਭਰ ’ਚ ਮੁਫ਼ਤ ਸੁੱਕਾ ਰਾਸ਼ਨ ਵੰਡਿਆਂ ਜਾ ਰਿਹਾ ਹੈ ਅਤੇ ਆਂਗਨਵਾੜੀ ਵਰਕਰਾਂ ਵਲੋ ਪਿੰਡਾਂ ਵਿੱਚ ਘਰ=ਘਰ ਜਾ ਕੇ ਕੋਰੋਨਾ ਮਹਾਮਾਰੀ ਪ੍ਰਤੀ ਲੋਕਾ ਨੂੰ ਸੁਚੇਤ ਵੀ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸੀ.ਡੀ.ਪੀ.ਓ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸੁਪਰਵਾਈਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 0-6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਊ ਮਾਵਾਂ ਨੂੰ ਰੋਜ਼ਾਨਾ ਖ਼ੁਰਾਕ ਦੇ ਤੌਰ ’ਤੇ ਘਰੋਂ-ਘਰੀਂ ਜਾ ਕੇ 15-15 ਦਿਨਾਂ ਦਾ ਸੁੱਕਾ ਰਾਸ਼ਨ ਮੁਫ਼ਤ ਵੰਡਿਆ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰਾਂ ਵਲੋ ‘ਮਿਸ਼ਨ ਫ਼ਤਿਹ’ ਤਹਿਤ ਹੀ ਵਾਰ-ਵਾਰ ਸਾਬਣ ਨਾਲ ਹੱਥ ਧੋਣ, ਇੱਕ-ਦੂਜੇ ਤੋਂ ਦੂਰੀ ਬਣਾਈ ਰੱਖਣ, ਜ਼ਰੂਰਤ ਸਮੇਂ ਹੀ ਘਰ ਤੋਂ ਬਾਹਰ ਨਿਕਲਣ, ਖੰਘ, ਜ਼ੁਕਾਮ, ਬੁਖ਼ਾਰ ਆਦਿ ਦੇ ਲੱਛਣ ਪਾਏ ਜਾਣ ’ਤੇ ਨਜ਼ਦੀਕੀ ਦੇ ਸਰਕਾਰੀ ਹਸਪਤਾਲ ਵਿਖੇ ਸਮੇਂ-ਸਿਰ ਚੈਕਅੱਪ ਕਰਵਾਉਣ, ਘਰੋਂ ਜਾਣ ਸਮੇਂ ਮਾਸਕ ਪਾਉਣਾ ਲਾਜ਼ਮੀ ਹੈ, ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਵਿਭਾਗ ਵਲੋਂ ਮਾਸਕ ਬਣਾ ਕੇ ਪਿੰਡਾਂ ਵਿੱਚ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਵਲੋ ਗਰਭਵਤੀ ਔਰਤਾਂ ਨੂੰ ਅਪਣਾ ਕੋਰੋਨਾ ਟੈਸਟ ਕਰਵਾਉਣ ਲਈ ਵੀ ਪੇ੍ਰਰਿਤ ਕੀਤਾ ਜਾ ਰਿਹਾ ਹੈ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …