Sunday, April 12, 2026

ਆਬਕਾਰੀ ਵਿਭਾਗ ਵਲੋਂ ਜਿਲਾ ਪ੍ਰਸ਼ਾਸਨ ਤੇ ਪੁਲਿਸ ਦੇ ਸਹਿਯੋਗ ਨਾਲ ਸੰਗਰੂਰ ਸ਼ਹਿਰ ’ਚ ਫਲੈਗ ਮਾਰਚ

ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੋਂ ਨਜਾਇਜ਼ ਸ਼ਰਾਬ ਦੀ ਵਰਤੋਂ ਅਤੇ ਵਿਕਰੀ ਦੀ ਰੋੋਕਥਾਮ ਦੇ ਮੱਦੇਨਜ਼ਰ ਪ੍ਰਾਪਤ ਹੋਈਆਂ ਹਦਾਇਤਾਂ ਤੋਂ ਬਾਅਦ ਆਬਕਾਰੀ ਵਿਭਾਗ ਸੰਗਰੂਰ ਵੱਲੋੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਧੱਕਾ ਬਸਤੀ, ਸੁੰਦਰ ਬਸਤੀ ਅਤੇ ਰਾਮ ਨਗਰ ਬਸਤੀ ’ਚ ਫਲੈਗ ਮਾਰਚ ਕੀਤਾ ਗਿਆ।ਜਿਸ ਵਿਚ ਸਹਾਇਕ ਕਮਿਸ਼ਨਰ (ਆਬਕਾਰੀ) ਸੰਗਰੂਰ ਚੰਦਰ ਮਹਿਤਾ, ਆਬਕਾਰੀ ਅਫ਼ਸਰ ਸੰਗਰੂਰ ਤੇਜਿੰਦਰ ਗਰਗ, ਡੀ.ਐਸ.ਪੀ ਸੰਗਰੂਰ ਸਤਪਾਲ ਸ਼ਰਮਾ ਅਤੇ ਐਸ.ਐਚ.ਓ ਗੁਰਵੀਰ ਸਿੰਘ ਤੋਂ ਇਲਾਵਾ ਸੰਗਰੂਰ ਦਫ਼ਤਰ ਦੇ ਸਮੂਹ ਆਬਕਾਰੀ ਨਿਰੀਖਕ ਸ਼ਾਮਲ ਸਨ।
                  ਫਲੈਗ ਮਾਰਚ ਦੌਰਾਨ ਸਥਾਨਕ ਵਾਸੀਆਂ ਨੂੰ ਸੂਚਿਤ ਕੀਤਾ ਗਿਆ ਕਿ ਕੱਚੀ ਰੂੜੀ ਮਾਰਕਾ ਅਤੇ ਲਾਹਣ ਤੋਂ ਬਣੀ ਸ਼ਰਾਬ ਦੀ ਕੋਈ ਡਿਗਰੀ ਨਹੀਂ ਹੁੰਦੀ ਅਤੇ ਇਹ ਸ਼ਰਾਬ ਜ਼ਹਿਰੀਲੀ ਹੋਣ ਕਾਰਨ ਅੱਖਾਂ ਦੀ ਰੌਸ਼ਨੀ ’ਤੇ ਮਾੜਾ ਅਸਰ ਪਾਉਂਦੀ ਹੈ ਅਤੇ ਇਸ ਦੀ ਵਰਤੋਂ ਨਾਲ ਜਾਨ ਵੀ ਜਾ ਸਕਦੀ ਹੈ।ਇਸ ਲਈ ਆਪਣਾ ਤੇ ਪਰਿਵਾਰ ਦਾ ਧਿਆਨ ਰੱਖਦੇ ਹੋਏ ਇਸ ਜ਼ਹਿਰੀਲੀ ਸ਼ਰਾਬ ਨੂੰ ਸਦਾ ਲਈ ਤਿਆਗ ਦੇਣਾ ਚਾਹੀਦਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਅਣਅਧਿਕਾਰਤ ਜਗ੍ਹਾ ਤੋੋਂ ਅਤੇ ਬਾਹਰਲੇ ਰਾਜ ਤੋੋਂ ਸਮਗਲਿੰਗ ਹੋ ਕੇ ਆਈ ਸ਼ਰਾਬ ਨੂੰ ਖਰੀਦਣਾ, ਵੇਚਣਾ, ਕਬਜ਼ੇ ਵਿੱਚ ਰੱਖਣਾ ਅਤੇ ਇਸ ਦਾ ਸੇਵਨ ਕਰਨਾ ਕਾਨੂੰਨੀ ਜ਼ੁਰਮ ਹੈ।ਆਬਕਾਰੀ ਐਕਟ ਅਧੀਨ ਜੇਕਰ ਕਿਸੇ ਵੀ ਵਿਅਕਤੀ ਤੋੋਂ ਅਜਿਹੀ ਸ਼ਰਾਬ ਫੜੀ ਜਾਂਦੀ ਹੈ ਤਾਂ ਉਸਨੂੰ 10 ਲੱਖ ਰੁਪਏ ਜ਼ੁਰਮਾਨੇ ਦੇ ਨਾਲ ਕੈਦ ਵੀ ਹੋ ਸਕਦੀ ਹੈ।ਜੇਕਰ ਕੋਈ ਵਿਅਕਤੀ ਅਜਿਹੀ ਸ਼ਰਾਬ ਵੇਚਣ ਜਾਂ ਕਬਜ਼ੇ ਵਿੱਚ ਰੱਖਣ ਦਾ ਆਦੀ ਹੈ ਤਾਂ ਉਸ ਬਾਰੇ ਸੂਚਨਾ ਆਬਕਾਰੀ ਵਿਭਾਗ ਅਤੇ ਜ਼ਿਲਾ ਪੁਲਿਸ ਨੂੰ ਦਿੱਤੀ ਜਾਵੇ।
ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਜ਼ਿਲਾ ਪੁਲਿਸ ਵੱਲੋੋਂ ਮਿਤੀ 01.04.2020 ਤੋਂ 08.08.2020 ਤੱਕ 330 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ, ਜਿਹਨਾਂ ਵਿੱਚ ਸਮੱਗਲ ਸ਼ਰਾਬ ਦੀਆਂ 25222 ਬੋਤਲਾਂ, 6023 ਲੀਟਰ ਲਾਹਣ, 379 ਬੋਤਲਾਂ ਨਜਾਇਜ਼ ਸ਼ਰਾਬ ਅਤੇ 11 ਚਾਲੂ ਭੱਠੀਆਂ ਪਕੜੀਆਂ ਗਈਆਂ ਹਨ।ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਤੇ ਹੋਰ ਵੀ ਨਕੇਲ ਕੱਸੀ ਜਾਵੇਗੀ ਤਾਂ ਜੋ ਆਮ ਨਾਗਰਿਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋ ਸਕੇ ਅਤੇ ਸਰਕਾਰੀ ਮਾਲੀਆ ਸੁਰੱਖਿਅਤ ਕੀਤਾ ਜਾ ਸਕੇ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …