ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਅਹਿਮ ਉਪਰਾਲੇ
ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜੋ ਵੀ ਬੇਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੋਣ ਕਰਕੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਗੂਗਲ ਲਿੰਕ <https://forms.gle/asJ9QSHEd1eAqBzX6> ਤਿਆਰ ਕੀਤਾ ਗਿਆ ਹੈ।ਕੋਈ ਵੀ ਬੇਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈਣ ਦਾ ਚਾਹਵਾਨ ਹੈ ਉਹ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਆਪਣੀ ਪ੍ਰਤੀ ਬੇਨਤੀ ਭੇਜ ਸਕਦਾ ਹੈ।ਜਿਨ੍ਹਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਲੋਨ ਦਿਵਾੳੇੁਣ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ।
ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਕਰਜ਼ਾ ਸਕੀਮਾਂ ਦਾ ਲਾਭ ਲੈਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਜਾਂ ਹੈਲਪ ਲਾਈਨ ਈ ਮੇਲ ਆਈ ਡੀ: dbeeptkhelpline@gmail.com <
ਰਾਹੀਂ ਸੰਪਰਕ ਕਰ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media