Wednesday, April 8, 2026

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਮੰਗਲਵਾਰ ਘਰਾਂ ਨੂੰ ਪਰਤੇ 49 ਹੋਰ ਮਰੀਜ਼

ਜ਼ਿਲੇ ‘ਚ ਹੁਣ 481 ਐਕਟਿਵ ਕੇਸ, ਕੁੱਲ 1940 ਵਿਅਕਤੀ ਹੋਏ ਸਿਹਤਯਾਬ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ ਮੰਗਲਵਾਰ 49 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਘਰਾਂ ਨੂੰ ਵਾਪਸੀ ਕੀਤੀ ਹੈ।
              ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
              ਉਨਾਂ ਦੱਸਿਆ ਕਿ ਜ਼ਿਲੇ ‘ਚ ਹੁਣ 481 ਐਕਟਿਵ ਕੇਸ ਹਨ ਅਤੇ ਹੁਣ ਤੱਕ 1940 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …