Saturday, April 11, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫ਼ੇ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ 4 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ ਹਨ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਅੱਵਲ ਆਈਆਂ ਸਕੂਲ ਦੀਆਂ ਵਿਦਿਆਰਥਣਾਂ ‘ਚ ਪਰਮਪ੍ਰੀਤ ਕੌਰ, ਹਰਮੀਤ ਕੌਰ, ਰਾਜਬੀਰ ਕੌਰ ਅਤੇ ਪ੍ਰਭਲੀਨ ਕੌਰ ਸ਼ਾਮਲ ਹਨ।ਉਕਤ ਵਿਦਿਆਰਥਣਾਂ ਨੂੰ 2100/- ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨਾਂ ਨੇ ਵਿਦਿਆਰਥਣਾਂ ਤੇ ਧਾਰਮਿਕ ਅਧਿਆਪਕਾ ਬੀਬੀ ਗੁਰਮੀਤ ਕੌਰ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …