Wednesday, August 12, 2026

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁੱਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ।ਉਹ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪੁੱਜੇ ਸਨ।ਚੌਟਾਲਾ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਮੇਘਨਾ ਚੌਟਾਲਾ ਅਤੇ ਭਰਾ ਦਿੱਗ ਵਿਜਯ ਸਿੰਘ ਚੌਟਾਲਾ ਵੀ ਮੌਜੂਦ ਸਨ।ਦੁਸ਼ਯੰਤ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਾਨਵਤਾ ਲਈ ਆਸਥਾ ਦਾ ਕੇਂਦਰ ਹਨ।ਇਥੇ ਅਰਦਾਸ ਕਰਕੇ ਸੁਖਦ ਅਹਿਸਾਸ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਨਾਂ ਦੇ ਪਰਿਵਾਰ ਨੇ ਇਸ ਪਾਵਨ ਅਸਥਾਨ ਵਿਖੇ ਸ਼ਰਧਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸਨ ਅਤੇ ਉਨ੍ਹਾਂ ਨੇ ਮਨੁੱਖਤਾ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਵਾਈ ਹੈ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਬਲਦੇਵ ਸਿੰਘ ਕਾਇਮਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੁਸ਼ਯੰਤ ਚੌਟਾਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ।
                       ਇਸੇ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਜਗਸੀਰ ਸਿੰਘ ਜੰਡਵਾਲਾ, ਰਣਦੀਪ ਸਿੰਘ, ਸੁਖਰਾਜ ਸਿੰਘ ਸੇਵਾ ਮੁਕਤ ਤਹਿਸੀਲਦਾਰ ਆਦਿ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …