Monday, November 23, 2026

ਸ੍ਰੀ ਹਰਿਮੰਦਰ ਸਾਹਿਬ ਸਬੰਧੀ ਪੁਸਤਕ ਲੌਂਗੋਵਾਲ ਨੂੰ ਕੀਤੀ ਭੇਟ

ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ।ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਮੌਜੂਦ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …