Sunday, April 5, 2026

ਪੈਨਸ਼ਨਰਾਂ ਨੇ ਹਲਕਾ ਵਿਧਾਇਕ ਢਿੱਲੋਂ ਨੂੰ ਸੌਂਪਿਆ ਰੋਸ ਪੱਤਰ

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਉਲੀਕਿਆ ਜਾਵੇਗਾ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 13 ਅਗਸਤ (ਇੰਦਰਜੀਤ ਕੰਗ) – ਸਮਰਾਲਾ ਵਿਖੇ ਪੈਨਸ਼ਨਰਾਂ ਨੇ ਪ੍ਰੇਮ ਸਾਗਰ ਸ਼ਰਮਾ ਕਨਵੀਨਰ ਪੰਜਾਬ- ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਕਾਂਗਰਸੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਆਪਣੀਆਂ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਾਉਣ ਲਈ ਰੋਸ ਪੱਤਰ ਸੌਂਪਿਆ।
             ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਦੱਸਿਆ ਕਿ ਜੁਲਾਈ 2018, ਜਨਵਰੀ 2019, ਜੁਲਾਈ 2019, ਜਨਵਰੀ 2020 ਅਤੇ ਜੁਲਾਈ 2020 ਦੀਆਂ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਦੇ ਬਕਾਇਆ ਦਾ ਭੁਗਤਾਨ, ਬੱਝਵਾਂ ਮੈਡੀਕਲ ਭੱਤਾ 2000 ਰੁਪਏ ਮਹੀਨਾ ਤੇ ਭੇਜੇ ਗਏ ਮੈਡੀਕਲ ਬਿੱਲਾਂ ਦਾ ਭੁਗਤਾਨ, ਹਸਪਤਾਲਾਂ ‘ਚ ਕੈਸ਼ਲੈਸ ਇਲਾਜ਼, 6ਵੇਂ ਪੰਜਾਬ ਤਨਖਾਹ ਕਮਿਸ਼ਨ ਅਤੇ 85 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ 100 ਪ੍ਰਤੀਸ਼ਤ ਬੁੱਢਾਪਾ ਭੱਤਾ ਦੇਣ ਦੇ ਹੁਕਮ ਜਾਰੀ ਨਹੀਂ ਕੀਤੇ ਜਾ ਰਹੇ।ਕੋਵਿਡ-19 ਦੀ ਆੜ ਹੇਠ ਸਰਕਾਰ ਨਜਾਇਜ਼ ਕਟੌਤੀਆਂ ਦੇ ਹੁਕਮ ਜਾਰੀ ਕਰਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।ਪ੍ਰੇਮ ਸਾਗਰ ਨੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਦੇ ਇਜਲਾਸ ਵੇਲੇ ਜਾਂ ਖੁਦ ਮੁੱਖ ਮੰਤਰੀ ਪੰਜਾਬ ਨੂੰ ਮਿਲ ਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਅਵਾਜ਼ ਬੁਲੰਦ ਕਰਨ।ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਪਰੋਕਤ ਮੰਗਾਂ ਲਾਗੂ ਕਰਨ ਦੇ ਤੁਰੰਤ ਹੁਕਮ ਜਾਰੀ ਨਾ ਕੀਤੇ ਤਾਂ ਇਸ ਤੋਂ ਵੀ ਵੱਡਾ ਸੰਘਰਸ਼ ਛੇੜਿਆ ਜਾਵੇਗਾ।
               ਮੰਗ ਪੱਤਰ ਸਵੀਕਾਰ ਕਰਦਿਆਂ ਹਲਕਾ ਵਿਧਾਇਕ ਸਮਰਾਲਾ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਤੇ ਮੁੱਖ ਮੰਤਰੀ ਪਾਸ ਪੁੱਜਦਾ ਕੀਤਾ ਜਾਵੇਗਾ ਅਤੇ ਉਹ ਖੁਦ ਵੀ ਪੈਨਸ਼ਨਰਾਂ ਦੀ ਅਵਾਜ਼ ਬੁਲੰਦ ਕਰਨਗੇ।ਇਸ ਮੌਕੇ ਫਕੀਰ ਸਿੰਘ ਘੁਮਾਣ, ਰਾਮ ਸਿੰਘ ਕਾਲੜਾ, ਸੁਰਜੀਤ ਸਿੰਘ ਮਾਛੀਵਾੜਾ, ਪ੍ਰੇਮ ਨਾਥ, ਕੁਲਵੰਤ ਰਾਏ, ਗੁਰਚਰਨ ਸਿੰਘ ਨਾਗਰਾ, ਧਰਮਪਾਲ ਮਾਛੀਵਾੜਾ ਆਦਿ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …