ਸੰਗਰੂਰ/ ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ
ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ 23 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 8 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 2 ਮਰੀਜ਼ ਜੀ.ਐਮ.ਸੀ ਤੋਂ, 10 ਮਰੀਜ਼ ਡੀ.ਐਮ.ਸੀ ਤੋਂ ਅਤੇ 2 ਜਣਿਆ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media