Thursday, October 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਬਿਨ੍ਹਾਂ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ

File Photo

ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।ਪਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ।ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਦੇ ਖਿਲਾਫ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।
                  ਕੁੱਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਰਿਟਾਇਰ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਲਿਜਾਣ ਦਾ ਉਨਾਂ ਨੇ ਗੰਭੀਰ ਨੋਟਿਸ ਲਿਆ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਅਤੇ ਪ੍ਰਸ਼ਾਸ਼ਨ ਨੂੰ ਸੂਚਿਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਕਿਸੇ ਵੀ ਜਥੇਬੰਦੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ ਹੈ।ਜੇਕਰ ਕਿਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤਿ ਦੀ ਰੋਸ਼ਨੀ ਵਿੱਚ ਸਮਝਾਇਆ ਜਾਵੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …