Monday, April 6, 2026

ਔਜਲਾ ਨੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਬੇਟੀ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ

File Photo

ਚਿੱਠੀ ਲਿਖ ਕੇ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ (ਹੁਣ ਨਾਂ ਆਇਸ਼ਾ) ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪਵਿੱਤਰ ਤੇ ਇਤਿਹਾਸਕ ਜ਼ਿਲ੍ਹੇ ਦਾ ਨੁਮਾਇੰਦਾ ਹੋਣ ਦੇ ਨਾਤੇ ਸਿੱਖ ਵਰਗ ਨਾਲ ਸਬੰਧਤ ਜਗਜੀਤ ਕੌਰ ਦੀ ਆਵਾਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਹੈ।ਚਿੱਠੀ ਵਿੱਚ ਔਜਲਾ ਨੇ ਇਮਰਾਨ ਖਾਨ ਨੂੰ ਜਗਜੀਤ ਕੌਰ ਨਾਲ ਹੋਈ ਬੇਇਨਸਾਫ਼ੀ ਅਤੇ ਤਸ਼ੱਦਦ ਦੀ ਕਹਾਣੀ ਦੱਸਦਿਆਂ ਕਿਹਾ ਕਿ ਤੁਹਾਡੇ ਸਿੱਖ ਭਾਈਚਾਰੇ ਨਾਲ ਕਾਫੀ ਸਮੇਂ ਤੋਂ ਨਜ਼ਦੀਕੀ ਸੰਬੰਧ ਹਨ ਤੇ ਆਪਣੀ ਜ਼ਿੰਦਗੀ ਦੇ ਕਈ ਅਹਿਮ ਪਲ ਤੁਸੀਂ ਸਿੱਖ ਵਰਗ ਨਾਲ ਬਿਤਾਏ ਹਨ।ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਾਕਿਸਤਾਨ ਵਿੱਚ ਸਿੱਖ ਲੜਕੀ ਜਗਜੀਤ ਕੌਰ ਨੂੰ ਘੱਟਗਿਣਤੀ ਹੋਣ ਦੇ ਕਾਰਨ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
                      ਜਿਕਰਯੋਗ ਹੈ ਕਿ ਜਗਜੀਤ ਕੌਰ ਨੂੰ ਅਗਵਾ ਕਰਕੇ ਉਸ ਦਾ ਧਰਮ ਪਰਿਵਰਤਨ ਕਰਨ ਤੋਂ ਬਾਅਦ ਉਸ ਨੂੰ ਪਾਕਿਸਤਾਨ ਵਿਖੇ ਅਦਾਲਤ ਵਲੋਂ ਉਸ ਦੇ ਤਥਾਕਥਿਤ ਪਤੀ ਨਾਲ ਰਹਿਣ ਦਾ ਹੁਕਮ ਜਾਰੀ ਕੀਤਾ ਗਿਆ ਹੈ।ਔਜਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਵੀ ਇਸ ਬਾਰੇ ਕਾਪੀ ਭੇਜਦਿਆਂ ਲਿਖਿਆ ਕਿ ਘੱਟਗਿਣਤੀ ਸਿੱਖ ਲੜਕੀ ਹੋਣ ਦੇ ਕਾਰਨ ਜਗਜੀਤ ਕੌਰ ਨਾਲ ਹੋ ਰਹੀ ਬੇਇਨਸਾਫੀ ਨੂੰ ਰੋਕਿਆ ਜਾਵੇ।ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਸਲੇ ਵਿਚ ਦਖਲਅੰਦਾਜ਼ੀ ਕਰਕੇ ਇਸ ਮਸਲੇ ਦੇ ਤੁਰੰਤ ਹੱਲ ਲਈ ਅਟਾਰਨੀ ਜਨਰਲ ਨਾਲ ਗੱਲਬਾਤ ਕਰਕੇ ਸਿੱਖਾਂ ਅਤੇ ਪਾਕਿਸਤਾਨ ਵਿੱਚ ਰਹਿ ਰਹੇ ਘੱਟਗਿਣਤੀ ਸਿੱਖਾਂ ਖਾਸ ਕਰਕੇ ਲੜਕੀਆਂ ਦੇ ਮਾਨ ਸਨਮਾਨ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਪੀਲ ਕੀਤੀ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …