Tuesday, July 29, 2025
Breaking News

ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ‘ਚ ਕੀਤਾ ਹਰ ਵਾਅਦਾ ਕੀਤਾ ਜਾਵੇਗਾ ਪੂਰਾ-ਸੋਨੀ

ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਰਬ ਸਿਖਿਆ ਅਭਿਆਨ ਤਹਿਤ ਕੰਮ ਕਰਦੇ ਤਿੰਨ ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਵੀ ਪੱਕਿਆ ਕੀਤਾ ਜਾਵੇਗਾ।
                  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਐਂਡ ਯੂ:ਟੀ ਮੁਲਾਜਮ ਅਤੇ ਪੈਨਸ਼ਨਰ ਫਰੰਟ ਅਤੇ ਦਫਤਰੀ ਕਰਮਚਾਰੀ ਯੂਨੀਅਨ ਸਰਬ ਸਿਖਿਆ ਅਭਿਆਨ ਵੱਲੋਂ ਦਿੱਤੇ ਗਏ ਮੰਗ ਪੱਤਰਾਂ ਨੂੰ ਲੈਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਉਹ ਅਗਲੀ ਕੈਬਨਿਟ ਮੀਟਿੰਗ ਵਿੱਚ ਸਰਬ ਸਿਖਿਆ ਅਭਿਆਨ ਵਿੱਚ ਕੰਮ ਕਰ ਰਹੇ ਨਾਨ ਟੀਚਿੰਗ ਸਟਾਫ ਦੀਆਂ ਮੰਗਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਸਨਮੁੱਖ ਰੱਖਣਗੇ।ਸੋਨੀ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
                  ਸੋਨੀ ਨੇ ਦੱਸਿਆ ਕਿ ਸਰਬ ਸਿਖਿਆ ਅਭਿਆਨ ਤਹਿਤ ਨਾਨ ਟੀਚਿੰਗ ਸਟਾਫ ਨੂੰ ਪੱਕਿਆਂ ਕਰਨ ਦੀ ਪ੍ਰਕਿਰਿਆ ਉਨ੍ਹਾਂ ਵੱਲੋਂ ਸਿਖਿਆ ਮੰਤਰੀ ਹੁੰਦੇ ਤਿਆਰ ਕਰ ਦਿੱਤੀ ਗਈ ਸੀ ਅਤੇ ਇਸ ਅਨੁਸਾਰ ਕੰਮ ਵੀ ਚੱਲ ਰਿਹਾ ਹੈ ਅਤੇ ਜਲਦੀ ਹੀ ਨਾਨ ਟੀਚਿੰਗ ਸਟਾਫ ਨੂੰ ਪੱਕਿਆ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਅਨੁਸਾਰ ਅਧਿਆਪਕਾਂ ਨੂੰ ਪੱਕਿਆ ਕਰ ਦਿੱਤਾ ਗਿਆ ਸੀ।ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਕਿਹਾ ਕਿ ਕਰਚਮਾਰੀਆਂ ਨੂੰ ਜਲਦੀ ਹੀ 6ਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਲਾਗੂ ਕਰਨ ਵਿੱਚ ਦੇਰੀ ਹੋ ਗਈ ਹੈ।ਉਨ੍ਹਾਂ ਨੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਛੱਡ ਕੇ ਆਪਣਾ ਕੰਮ ਕਰਨ, ਸਰਕਾਰ ਵੀ ਉਨ੍ਹਾਂ ਦੀਆਂ ਸਾਰੀਆਂ ਜਾਇਜ ਮੰਗਾਂ ਨੂੰ ਜਲਦੀ ਪੂਰਾ ਕਰੇਗੀ।
ਇਸ ਮੌਕੇ ਪੰਜਾਬ ਐਂਡ ਯੂ.ਟੀ ਮੁਲਾਜਮ ਅਤੇ ਪੈਨਸ਼ਨਰ ਫਰੰਟ ਪੰਜਾਬ ਜਿਲ੍ਹਾ ਅੰਮ੍ਰਿਤਸਰ ਦੇ ਕਨਵੀਨਰ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਸੁਖਦੇਵ ਸਿੰਘ ਪਨੂੰ, ਜੋਗਿੰਦਰ ਸਿੰਘ, ਸਤਬੀਰ ਸਿੰਘ ਬੋਪਾਰਾਏ, ਕਰਮਜੀਤ ਸਿੰਘ, ਤੇਜਿੰਦਰ ਸਿੰਘ ਛੱਜਲਵੱਡੀ, ਮਨਜਿੰਦਰ ਸਿੰਘ, ਨਰਿੰਦਰ ਸ਼ਰਮਾ, ਸਰਬ ਸਿਖਿਆ ਅਭਿਆਨ ਦੇ ਪ੍ਰਧਾਨ ਵਿਕਾਸ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …