Monday, August 4, 2025
Breaking News

ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਇਵ ਰਾਹੀਂ ਦਿੱਤੇ ਸੰਗਰੂਰ ਵਾਸੀਆਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਜਵਾਬ

ਹਰ ਬੁੱਧਵਾਰ ਸ਼ਾਮ 7 ਵਜੇ ਫੇਸਬੁੱਕ ਲਾਇਵ ਜ਼ਰੀਏ ਜਿਲ੍ਹਾ ਵਾਸੀਆਂ ਨਾਲ ਜੁੜਦੇ ਹਨ ਡੀ.ਸੀ

ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਚਲਾਏ ਗਏ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕੀਤੇ ਜਾ ਰਹੇ ਉਪਾਰਾਲਿਆਂ ਤੇ ਜ਼ਿਲ੍ਹੇ ਅੰਦਰ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਇਵ ਦੌਰਾਨ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਏ।ਉਨਾਂ ਦੱਸਿਆ ਕਿ ਬੁੱਧਵਾਰ ਸ਼ਾਮ ਤੱਕ ਜ਼ਿਲ੍ਹੇ ‘ਚ 29,283 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ।ਜਿਨ੍ਹਾਂ ’ਚੋਂ 26,523 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 715 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ‘ਚ ਕੋਵਿਡ ਪਾਜਿਟਿਵ ਕੇਸਾਂ ਦੀਆਂ 41 ਮੌਤਾਂ ਰਿਪੋਰਟ ਹੋਈਆਂ ਹਨ ਅਤੇ ਜੇਕਰ ਇਨ੍ਹਾਂ ’ਚੋਂ ਕੁੱਝ ਕੇਸਾਂ ਵਲੋਂ ਸਮੇਂ ਸਿਰ ਕੋਵਿਡ-19 ਦੇ ਲੱਛਣ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਤੱਕ ਪਹੁੰਚ ਬਣਾ ਲਈ ਜਾਂਦੀ ਤਾਂ ਉਨ੍ਹਾਂ ਦੀ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।
               ਡੀ.ਸੀ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਵੀ ਸਾਂਝੀਆਂ ਕੀਤੀਆਂ।ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਦੇਸ਼ ਦੀ ਆਜ਼ਾਦੀ ਲਈ ਦੇਸ਼ਵਾਸੀਆਂ ਵਲੋਂ ਲੜੇ ਗਏ ਘੋਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ ਅਤੇ ਇਸ ਸੰਘਰਸ਼ ’ਚ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਬਾਰੇ ਵੀ ਆਪਣੇ ਬਚਿਆਂ ਨੂੰ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਸੰਗਰੂਰ ਨੇ ਫੇਸਬੁਕ ਲਾਇਵ ਦੌਰਾਨ ਲੋਕਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ’ਤੇ ਹੱਲ ਹੋ ਸਕਣ ਵਾਲੇ ਮਸਲਿਆਂ ’ਤੇ ਤੁਰੰਤ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾਵਾਰਿਸ ਦੀ ਲਾਗ ਤੋਂ ਬਚਣ ਲਈ ਸਿਹਤ ਵਿਭਾਗ ਵਲੋੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪੇ੍ਰਰਿਤ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਾਲਾਨ ਕੱਟੇ ਜਾ ਰਹੇ ਹਨ, ਪਰ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਲਈ ਮਾਸਕ ਪਾਉਣਾ ਚਾਹੀਦਾ ਹੈ।
                       ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਹਰ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਫੇਸਬੁੱਕ ਪੇਜ਼ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ ਦੇ ਫੇਸਬੁੱਕ ਪੇਜ਼ ’ਤੇ ਲਾਇਵ ਹੋ ਕੇ ਇਨ੍ਹਾਂ ਪੇਜ਼ਾਂ ’ਤੇ ਲੋਕਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …