Wednesday, August 12, 2026

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਬੰਧੀ ਭਗਤਪੁਰਾ ਵਿਖੇ ਕੈਂਪ

ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਭਗਤਪੁਰਾ ਪਿੰਡ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ ।
                        ਏ.ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈਲ ਕਪੂਰਥਲਾ ਨੇ ਸੈਮੀਨਾਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੂੰ ਕਿਹਾ ਗਿਆ ਕਿ ਨਸ਼ਿਆਂ ਨਾਲ ਪਰਵਾਰਿਕ ਜੀਵਨ ਅਤੇ ਪੂਰਾ ਸਮਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਨਾਲ ਸਾਡੀ ਤਰੱਕੀ ਰੁੱਕ ਜਾਂਦੀ ਹੈ।ਇਸ ਨਾਲ ਛੋਟੇ-ਛੋਟੇ ਬੱਚੇ ਯਤੀਮ ਹੋ ਰਹੇ ਹਨ, ਕਈ ਮਾਵਾਂ-ਭੈਣਾਂ-ਧੀਆਂ ਦੇ ਸੁਹਾਗ ਉਜਾੜ ਰਹੇ ਹਨ।ਅਗਰ ਆਸ ਪਾਸ ਕੋਈ ਵੀ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਦਿਓ।ਇਸ ਦੌਰਾਨ ਕੋਰੋਨਾ ਵਾਇਰਸ ਮਾਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਚੀਜ਼ ਛੂਹਣ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਜਰੂਰ ਧੋਵੋ, ਘਰੋਂ ਬਾਹਰ ਜਾਣ ਲੱਗਿਆਂ ਮੂੰਹ ਮਾਸਕ ਨਾਲ ਢੱਕ ਕੇ ਬਾਹਰ ਜਾਓ।ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੋਂ ਤਾਂ ਜੋ ਕੋਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾਵੇ। ਪਿੰਡ ਭਗਤ ਪੁਰ ਦੇ ਸਰਪੰਚ ਮਨਦੀਪ ਸਿੰਘ, ਮੈਂਬਰ ਪੰਚਾਇਤ ਨਹਿਰੂ ਯੁਵਾ ਕੇਂਦਰ ਦੇ ਨੈਸ਼ਨਲ ਵਲੰਟੀਅਰ ਹਰਪ੍ਰੀਤ ਕੌਰ ਸੇਖੁ ਪੁਰ ਵੀ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …