Thursday, September 19, 2024

ਪੰਜਾਬ-ਯੂ.ਟੀ ਮੁਲਾਜ਼ਮ, ਪੈਨਸ਼ਨਰ ਸਾਂਝੇ ਫਰੰਟ ਨੇ ਵਿਧਾਇਕ ਲਾਡੀ ਰਾਹੀਂ ਮੁੱਖ ਮੰਤਰੀ ਤੇ ਮੁੱਖ ਸਕੱਤਰ ਨੂੰ ਭੇਜੇ ਰੋਸ ਪੱਤਰ

ਬਟਾਲਾ, 14 ਅਗਸਤ (ਰੰਗੀਲਪੁਰ) -ਪੰਜਾਬ-ਯੂ.ਟੀ ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਬਟਾਲਾ ਦੇ ਆਗੂਆਂ ਦਿਲਦਾਰ ਭੰਡਾਲ, ਗੁਰਪ੍ਰੀਤ ਰੰਗੀਲਪੁਰ, ਰਜਵੰਤ ਕੌਰ, ਨਿਸ਼ਾਨ ਸਿੰਘ ਅਤੇ ਬਲਵਿੰਦਰ ਸਿੰਘ ਦੀ ਅਗਵਾਈ ‘ਚ ਹਲਕਾ ਸ੍ਰੀ ਹਰਗੋਬਿੰਦਪੁਰ ਵਿਧਾਇਕ ਬਲਵਿੰਦਰ ਸਿੰਘ ਲਾਡੀ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਅੱਜ ਰੋਸ ਪੱਤਰ ਭੇਜੇ ਗਏ।
                ਜਥੇਬੰਦੀ ਕੋਲੋੰ ਰੋਸ ਪੱਤਰ ਵਿਧਾਇਕ ਲਾਡੀ ਦੇ ਬੇਟੇ ਹਰਵਿੰਦਰ ਸਿੰਘ ਹੈਰੀ ਨੇ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਇਹ ਰੋਸ ਪੱਤਰ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਤੱਕ ਪਹੁਂਚਾ ਦਿੱਤੇ ਜਾਣਗੇ।ਆਗੂਆਂ ਕਿਹਾ ਕਿ ਪੰਜਾਬ ਸਰਕਾਰ ਮੰਗਾਂ ਨੂੰ ਅਣਗੋਲਿਆਂ ਕਰਨ ਕਰਕੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਕੱਚੇ ਕਾਮੇ ਰੈਗੂਲਰ ਨਹੀਂ ਕੀਤੇ ਜਾ ਰਹੇ।ਮੁਲਾਜ਼ਮਾਂ ਦੀ ਛਾਂਟੀ ਕੀਤੀ ਜਾ ਰਹੀ ਹੈ।133 ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ ਅਤੇ ਪੰਜ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਗਈਆਂ ਹਨ।ਜੰਗਲਾਤ ਵਰਕਰਾਂ ਅਤੇ ਮਿਡ-ਡੇਅ-ਮੀਲ ਵਰਕਰਾਂ ਦੀਆਂ ਲਾਕਡਾਉਨ ਸਮੇਂ ਦੀਆਂ ਤਨਖਾਹਾਂ ਜ਼ਾਰੀ ਨਹੀਂ ਕੀਤੀਆਂ ਗਈਆਂ ਹਨ।ਸਿੱਖਿਆ ਮੰਤਰੀ ਨੇ ਜੱਥੇਬੰਦੀ ਨਾਲ ਵਾਅਦਾ ਕੀਤਾ ਸੀ ਕਿ ਮਿਡ-ਡੇਅ-ਮੀਲ ਵਰਕਰਾਂ ਨੂੰ ਅਪ੍ਰੈਲ 2020 ਤੋਂ 3000 ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।ਪਰ ਉਹਨਾਂ ਨੂੰ ਸਿਰਫ ਮਈ, ਜੂਨ ਅਤੇ ਜੁਲਾਈ ਦੇ ਸਿਰਫ 590 ਰੁਪਏ ਦੇ ਕੇ ਪੱਲ੍ਹਾ ਝਾੜਿਆ ਜਾ ਰਿਹਾ ਹੈ।ਆਂਗਣਵਾੜੀ ਵਰਕਰਾਂ-ਹੈਲਪਰਾਂ, ਆਸ਼ਾ ਵਰਕਰਾਂ-ਫੈਸਿਲੀਟੇਟਰਾਂ ਤੇ ਮਿਡ-ਡੇਅ-ਮੀਲ ਵਰਕਰਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜ਼ਰਤ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾ ਰਿਹਾ।ਰੈਗੂਲਰ ਮੁਲਾਜ਼ਮਾਂ ਤੇ ਪਾਇਆ ਵਾਧੂ 2400 ਰੁਪਏ ਸਲਾਨਾ ਜ਼ਜ਼ੀਆ ਟੈਕਸ ਵਾਪਿਸ ਲੈਣ ਦੀ ਥਾਂ ਮੋਬਾਇਲ ਭੱਤੇ ਦੀ ਕਟੌਤੀ ਅਤੇ ਨਵੀਂ ਭਰਤੀ ਸਮੇਂ ਕੇਂਦਰੀ ਤਨਖਾਹ ਸਕੇਲ ਨਾਲੋਂ ਵੱਧ ਤਨਖਾਹ ਨਾ ਦੇਣ ਦੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਜ਼ਾਰੀ ਕੀਤੇ ਜਾ ਰਹੇ ਹਨ ।
ਕਰਮਚਾਰੀ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਨਾ ਕਰਕੇ ਪੁਰਾਣੀ ਪੈਨਸ਼ਨ ਜੋ ਬੁਢਾਪੇ ਦੀ ਡੰਗੋਰੀ ਹੈ, ਉਹ ਐਨ.ਪੀ.ਐਸ ਪੀੜਤ ਕਰਮਚਾਰੀਆਂ ਤੋਂ ਖੋਹ ਲਈ ਹੈ।ਆਗੂਆਂ ਨੇ ਕਿਹਾ ਕਿ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਬਣਾਈ ਸਬ-ਕਮੇਟੀ ਵੀ ਮੁਲਾਜ਼ਮ ਵਿਰੋਧੀ ਤਜ਼ਵੀਜ਼ਾਂ ਪੇਸ਼ ਕਰ ਰਹੀ ਹੈ ਜੋ ਕਿ ਪੰਜਾਬ ਦੇ ਮੁਲਾਜ਼ਮ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਅਤੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਮੋਕੇ ਪਲਵਿੰਦਰ ਕੌਰ, ਮਨਜੀਤ ਕੌਰ, ਨੀਲਮ, ਉਰਮਿਲਾ, ਰਾਜਵਿੰਦਰ ਕੌਰ, ਪ੍ਰਕਾਸ਼ ਕੌਰ, ਸੋਨਾ, ਲਖਬੀਰ ਸਿੰਘ, ਕੁਲਜੀਤ ਸਿੰਘ, ਜਤਿੰਦਰ ਕੁਮਾਰ, ਸੰਜੀਵ ਕੁਮਾਰ, ਰਛਪਾਲ ਕੁਮਾਰ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …