Thursday, August 13, 2026

18 ਜਣਿਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਰਾਮਵੀਰ

ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਸੰਤੁਸ਼ਟ-ਡੀ.ਸੀ

ਲੌਂਗੋਵਾਲ, 14 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ‘ਚ ਰੋਜ਼ਾਨਾ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਸੇਵਾਵਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ।ਜ਼ਿਲੇ ‘ਚ ਅੱਜ 18 ਜਣਿਆ ਨੇ ਹੋਰ ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ ਡਾਕਟਰੀ ਟੀਮਾਂ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। ਡਾਕਟਰੀ ਟੀਮਾਂ ਵਲੋਂ ਵੀ ਕੋਰੋਨਾ ਮੁਕਤ ਹੋਏ ਲੋਕਾਂ ਨੂੰ ਜਿਥੇ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਆਲੇ ਦੁਆਲੇ ਦੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
        ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 9 ਕੋਵਿਡ ਕੇਅਰ ਸੈਂਟਰ ਘਾਬਦਾਂ ਤੋ ਸਿਵਲ ਹਸਪਤਾਲ ਸੰਗਰੂਰ ਤੋਂ 4, ਮੋਹਾਲੀ ਤੋਂ 1 ਅਤੇ 4 ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਇਸ ਦੇ ਨਾਲ ਹੀ ਹੱਥ ਵਾਰ-ਵਾਰ ਸਾਬਣ ਨਾਲ ਧੋਤੇ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕੀਤੇ ਜਾਣ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …