Thursday, September 24, 2026

ਸ਼ਹਿਰ ਦੀ ਸਫਾਈ ਵਿਵਸਥਾ ਚੁਸਤ-ਦਰੁਸਤ ਰੱਖਣ ਲਈ ਸ਼ਿਕਾਇਤ ਕੇਂਦਰ ਸਥਾਪਿਤ ਤੇ ਟੋਲ ਫ੍ਰੀ ਨੰਬਰ ਜਾਰੀ

ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਕਈ ਇਲਾਕਿਆਂ ਵਿੱਚ ਸਮੇਂ ਸਿਰ ਕੂੜੇ ਦੀ ਲਿਫਟਿੰਗ ਨਾ ਹੋਣ ਨੂੰ ਦੇਖਦਿਆਂ ਮਿਉਂਸਪਲ ਸੋਲਿਡ ਵੇਸਟ ਮੈਨੈਜਮੈਂਟ ਅਧੀਨ ਇਕ ਸ਼ਿਕਾਇਤ ਕੇਂਦਰ ਸਥਾਪਿਤ ਕਰਕੇ ਟੋ ਫ੍ਰੀ ਨੰਬਰ ਵੀ ਜਾਰੀ ਕੀਤਾ ਘਿਆ ਹੈ।ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਰਣਜੀਤ ਐਵਨਿਊ ਸਥਿਤ ਨਗਰ ਨਿਗਮ ਦਫ਼ਤਰ ਵਿਖੇ ਕੂੜੇ ਦੀ ਲਿਫਟਿੰਗ ਸਬੰਧੀ ਹਰ ਤਰ੍ਹਾਂ ਦੀ ਸ਼ਿਕਾਇਤ ਟੋਲ ਫ੍ਰੀ ਨੰਬਰ 1800-121-4662 ‘ਤੇ ਦਰਜ਼ ਕਰਵਾਈ ਜਾ ਸਕਦੀ ਹੈ।ਉਨਾਂ ਕਿਹਾ ਕਿ ਜਿਹੜੀਆਂ ਸ਼ਿਕਾਇਤਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜ੍ਹੇ ਤੱਕ ਦਰਜ਼ ਹੋਣਗੀਆਂ ਉਹਨਾਂ ਦਾ ਨਿਪਟਾਰਾ ਉਸੇ ਦਿਨ ਕਰ ਦਿੱਤਾ ਜਾਵੇਗਾ ਅਤੇ ਮਿਥੇ ਗਏ ਸਮੇਂ ਤੋਂ ਬਾਅਦ ਦਰਜ਼ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਅਗਲੇ ਦਿਨ ਸਵੇਰੇ 10:00 ਵਜੇ ਤੱਕ ਹਰ ਹਾਲਤ ਵਿਚ ਕਰ ਦਿੱਤਾ ਜਾਵੇਗਾ।
                   ਮੇਅਰ ਨੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਦੇ ਚੱਲਦਿਆਂ ਨਗਰ ਨਿਗਮ ਦਾ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਹੈ ਅਤੇ ਸਫਾਈ ਸੈਨਿਕਾਂ ਵਲੋਂ ਸ਼ਲਾਘਾਯੋਗ ਕੰਮ ਕੀਤੇ ਜਾ ਰਹੇੇ ਹਨ।ਸ਼ਹਿਰ ਵਿਚ ਵੈਸੇ ਤਾਂ ਇਸ ਸਮੇਂ ਕੂੜੇ ਦੀ ਲਿਫਟਿੰਗ ਰੋਜ਼ਾਨਾ ਹੋ ਰਹੀ ਹੈ, ਪਰ ਫਿਰ ਵੀ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਮੁਸ਼ਕਲ ਹੈ ਤਾਂ ਉਹ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …