ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਤੰਬਰ ਮਹੀਨੇ ਲੱਗਣ ਵਾਲੇ ਰੋਜਗਾਰ ਮੇਲਿਆਂ ਦੀ ਵਿਉਂਤਬੰਦੀ ਕੀਤੀ ਗਈ।ਇਸ ਤੋਂ ਇਲਾਵਾ ਸਵੈ ਰੋਜਗਾਰ ਅਧੀਨ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਕਰਜ਼ਾ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਰੋਜਗਾਰ ਬਿਊਰੋ ਵੱਲੋਂ ਆਨਲਾਈਨ ਕਾਊਂਸਲਿੰਗ ਅਤੇ ਵੈਬੀਨਾਰਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਕਾਊਂਸਲ ਵੱਲੋਂ ਸਰਕਾਰੀ ਨੌਕਰੀ ਲਈ ਕੋਚਿੰਗ ਕਲਾਸਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਦੇ ਉਪਰਾਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਕਾਊਂਸਲ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਮੱਸਾ ਸਿੰਘ, ਜਨਰਲ ਮੈਨੇਜਰ ਡੀ.ਆਈ.ਸੀ, ਲੀਡ ਜ਼ਿਲ੍ਹਾ ਮੈਨੇਜਰ ਪੀ.ਐਨ.ਬੀ ਕਪੂਰਥਲਾ, ਡਾਇਰੈਕਟਰ ਪੀ.ਐਮ.ਬੀ.ਆਰ ਪਰਮਜੀਤ ਸਿੰਘ, ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਅਤੇ ਉਦਯੋਗਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਭਾਗ ਲਿਆ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …