Wednesday, February 25, 2026

ਕੈਬਨਿਟ ਮੰਤਰੀ ਸੋਨੀ ਨੇ ਜਿਲੇ੍ ਦੇ 75ਵੇਂ ਸਮਾਰਟ ਸਕੂਲ ਦਾ ਕੀਤਾ ਉਦਘਾਟਨ

9.5 ਲੱਖ ਦੀ ਲਾਗਤ ਨਾਲ ਸਕੂਲ ਦੀ ਬਿਲਡਿੰਗ ਸਮਾਰਟ ਸਕੂਲ ਵਜੋਂ ਕੀਤੀ ਵਿਕਸਿਤ

ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸਿਹਤ ਤੇ ਸਿਖਿਆ ਪ੍ਰਤੀ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰਨਾ ਅਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੌਸ਼ਹਿਰਾ ਦਾ ਉਦਘਾਟਨ ਕਰਨ ਸਮੇਂ ਕੀਤਾ।
                ਸੋਨੀ ਨੇ ਕਿਹਾ ਕਿ 9.5 ਲੱਖ ਰੁਪਏ ਦੀ ਲਾਗਤ ਨਾਲ ਇਸ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਕੂਲ ਵਿੱਚ ਇਕ ਐਜੂਕੇਸ਼ਨਲ ਪਾਰਕ ਵੀ ਬਣਾਈ ਗਈ ਹੈ।ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ 74ਵੀਂ ਵਰੇਗੰਢ ਮੌਕੇ ਜਿਲੇ੍ਹ ਵਿੱਚ 75ਵਾਂ ਸਮਾਰਟ ਸਕੂਲ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ।ਇਸ ਸਾਲ ਵੀ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਬੇਹਤਰ ਆਏ ਹਨ, ਜੋ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।
                ਸੋਨੀ ਨੇ ਸਕੂਲ ਵਿੱਚ ਇਕ ਪੌਦਾ ਵੀ ਲਗਾਇਆ ਅਤੇ ਸਮਾਰਟ ਸਕੂਲ ਅਧੀਨ ਬਣਾਏ ਗਏ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਵੀ ਕੀਤਾ।ਇਸ ਐਜੂਕੇਸ਼ਨਲ ਪਾਰਕ ਰਾਹੀਂ ਬੱਚੇ ਬਹੁਤ ਕੁੱਝ ਸਿੱਖ ਸਕਦੇ ਹਨ।ਪਾਰਕ ਵਿੱਚ ਹਰ ਤਰ੍ਹਾਂ ਦੇ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਡਰਾਇੰਗ, ਬੋਰਡ ਆਦਿ ਬਣਾਏ ਗਏ ਹਨ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਕਾਫੀ ਉਚਾ ਚੁੱਕਿਆ ਗਿਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਨੂੰ ਪਹਿਲ ਦੇ ਰਹੇ ਹਨ।ਸਰਕਾਰ ਨੇ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਹੈ, ਜਿੰਨਾਂ ਨੇ ਸਿਖਿਆ ਦੇ ਪੱਧਰ ਉੋਚਾ ਚੁੱਕਣ ਵਿੱਚ ਕਾਫੀ ਮਿਹਨਤ ਕੀਤੀ ਹੈ।ਸੋਨੀ ਵੱਲੋਂ ਸਕੂਲ ਦੀ +2 ਟਾਪਰ ਵਿਦਿਆਰਥਣ ਹਰਮਨਦੀਪ ਸ਼ਰਮਾ ਅਤੇ ਰਮਨਦੀਪ ਕੌਰ ਅਤੇ 10ਵੀਂ ਏ ਵਿੱਚ + ਏ ਗਰੇਡ ਲੈਣ ਵਾਲੇ ਸਤਿਅਮ ਕੁਮਾਰ ਨੂੰ ਸਨਮਾਨਿਤ ਵੀ ਕੀਤਾ।
                 ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀ ਰਾਜੇਸ਼ ਸ਼ਰਮਾ, ਸਕੂਲ ਦੀ ਪ੍ਰਿੰਸੀਪਲ ਕੁਲਜੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰੀਦੇਵ ਸ਼ਰਮਾ, ਲੈਕਚਰਾਰ ਦੀਪਕ ਸ਼ਰਮਾ, ਸੌਰਭਦੀਪ ਅਤੇ ਸਕੂਲ ਹਾਜ਼ਰ ਸੀ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …