ਧੂਰੀ, 15 ਅਗਸਤ (ਪ੍ਰਵੀਨ ਗਰਗ) – ਪੰਜਾਬ ਅੰਦਰ ਵੱੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮਨਿਸਟਰੀਅਲ ਕਾਮਿਆਂ ਵੱਲੋਂ ਕਰੀਬ ਇੱਕ ਹਫਤੇ ਤੋਂ ਲਗਾਤਾਰ ਕਲਮਛੋੜ ਹੜਤਾਲ ‘ਤੇ ਹੋਣ ਕਰਕੇ ਸਮੁੱਚੇ ਦਫਤਰਾਂ ਦਾ ਕੰਮ ਲਗਭਗ ਠੱਪ ਪਿਆ ਹੈ।ਤਹਿਸੀਲ ਕੰਪਲੈਕਸ ਧੂਰੀ ਵਿਖੇ ਦਫਤਰੀ ਬਾਬੂਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਵੇਂ 1-1-2004 ਤੋਂ ਬਾਅਦ ਵਿੱਚ ਭਰਤੀ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਦੇਣ, ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖਾਹ ਦੇਣ, ਡੀ.ਏ ਦੀਆਂ ਕਿਸ਼ਤਾਂ, ਪੇਅ-ਕਮਿਸ਼ਨ ਦੀ ਰਿਪੋਰਟ ਅਤੇ ਮਿਤੀ 15-3-15 ਦੇ ਨੋਟੀਫਿਕੇਸ਼ਨ ਜਿਸ ਵਿੱਚ ਸਟੈਨੋ ਕੇਡਰ ਨੂੰ ਸੀਨੀਅਰ ਸਹਾਇਕ ਦੀ ਤਰੱਕੀ ਤੋਂ ਵਾਂਝਾ ਰੱਖਿਆ ਗਿਆ ਹੈ, ਉਸ ਨੂੰ ਰੱਦ ਕਰਨ ਸਬੰਧੀ ਸਮੂਹ ਮਨੀਸਟਰੀਅਲ ਮੁਲਾਜ਼ਮ 18 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਡੀ.ਸੀ ਦਫਤਰ ਅਤੇ ਉੱਪ ਮੰਡਲ ਦਫਤਰਾਂ ਦੇ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਘਿਰਾਓ ਕਰਨਗੇ।ਉਹਨਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਮੁਲਾਜ਼ਮਾਂ ਵੱਲੋਂ ਸੰਘਰਸ਼ ਹੋਰ ਤਜ਼ ਕੀਤਾ ਜਾਵੇਗਾ।
ਇਸ ਮੌਕੇ ਵਾਸਬੀਰ ਸਿੰਘ ਭੁੱਲਰ ਜ਼ਿਲਾ੍ਹ ਪ੍ਰਧਾਨ ਪੀ.ਐਸ.ਐਮ.ਐਸ.ਯੂ ਸੰਗਰੂਰ, ਸ਼੍ਰੀਮਤੀ ਮਨਜੀਤ ਕੌਰ ਸੁਪਰਡੈਂਟ ਚੇਅਰਪਰਸਨ, ਬਲਵਾਨ ਗਾਗਟ ਸੁਪਰਡੈਂਟ, ਪ੍ਰਿੰਸ ਗੋਇਲ, ਲਛਮਣ ਸਿੰਘ, ਸੰਦੀਪ ਸਿੰਘ, ਅਮਰਿੰਦਰ ਸਿੰਘ, ਅਰਵਿੰਦ ਗੋਇਲ, ਬੇਅੰਤ ਸਿੰਘ, ਦੀਪਕ ਕੁਮਾਰ, ਸੁਮਿਤ ਗੋਇਲ, ਹਰਭਜਨ ਸਿੰਘ, ਗੁਰਮੇਲ ਸਿੰਘ ਅਤੇ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …