ਨਵੀਂ ਦਿੱਲੀ, 18 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਨਵੇਂ ਮਹੀਨੇ ਕਤੱਕ ਦੀ ਆਮਦ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਦਰਸ਼ਨੀ ਡਿਉਡੀ ਨੂੰ ਨਵੀਨੀਕਰਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ।ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਦੇ ਸਹਿਯੋਗੀ ਬਾਬਾ ਸੁਰਿੰਦਰ ਸਿੰਘ ਦੀ ਦੇਖ-ਰੇਖ ਵਿੱਚ ਦਰਸ਼ਨੀ ਡਿਉਡੀ ਦੀ ਮੁਰੱਮਤ ਅਤੇ ਨਵੀਂ ਦਿੱਖ ਦੇਣ ਲਈ ਲਗਾਏ ਗਏ ਵਧੀਆ ਮਾਰਬਲ ਆਦਿਕ ਤੋਂ ਬਾਅਦ ਗ੍ਰੰਥੀ ਭਾਈ ਮਾਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸੰਗਤਾਂ ਲਈ ਦੀਵਾਨ ਹਾਲ ਵਿੱਚ ਜਾਣ ਵਾਸਤੇ ਇਸ ਰਾਹ ਨੂੰ ਮੁੜ ਤੋਂ ਖੋਲ ਦਿੱਤਾ ਗਿਆ।
ਉਸ ਤੋਂ ਪਹਿਲੇ ਰਾਤ ਦੇ ਸਜੇ ਦੀਵਾਨਾਂ ਦੌਰਾਨ ਭਾਈ ਚਮਨਜੀਤ ਸਿੰਘ ਜੀ ਲਾਲ (ਪੈਸ਼ਾਵਰ ਵਾਲੇ) ਅਤੇ ਹੋਰ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਮਨਮੋਹਨ ਸਿੰਘ, ਦਿੱਲੀ ਕਮੇਟੀ ਮੈਂਬਰ ਹਰਵਿੰਦਰ ਸਿੰਘ ਕੇ.ਪੀ., ਗੁਰਦੇਵ ਸਿੰਘ ਭੋਲਾ, ਸਤਪਾਲ ਸਿੰਘ ਅਤੇ ਦਰਸ਼ਨ ਸਿੰਘ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …