Wednesday, October 14, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀ.ਐਸ.ਐਫ ਦੇ ਡੀ.ਜੀ ਦੇਸਵਾਲ

ਅੰਮ੍ਰਿਤਸਰ, 15 ਅਗਸਤ (ਗੁਰਪ੍ਰੀਤ ਸਿੰਘ) – ਬੀ.ਐਸ.ਐਫ ਅਤੇ ਆਈ.ਟੀ.ਬੀ.ਪੀ ਫੋਰਸ ਦੇ ਡੀ.ਜੀ ਐਸ.ਐਸ ਦੇਸਵਾਲ ਆਈ.ਪੀ.ਐਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੇ ਮਹੱਤਵ ਬਾਰੇ ਜਾਣਕਾਰੀ ਹਾਸਲ ਕਰਨ ‘ਚ ਵਿਸ਼ੇਸ਼ ਰੁਚੀ ਦਿਖਾਈ।ਦੇਸਵਾਲ ਦੇ ਨਾਲ ਬੀ.ਐਸ.ਐਫ ਦੇ ਏ.ਡੀ.ਜੀ ਐਸ.ਐਸ ਪਨਵਾਰ, ਆਈ.ਜੀ ਮਹੀਪਾਲ ਯਾਦਵ, ਐਮ.ਐਸ ਰਾਵਤ, ਦਲਜੀਤ ਚੌਧਰੀ ਅਤੇ ਡੀ.ਆਈ.ਜੀ ਡੀ.ਕੇ ਬੂਰਾ ਵੀ ਮੌਜੂਦ ਸਨ।ਦੇਸਵਾਲ ਅਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਮੈਨੇਜਰ ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਡੀ.ਜੀ ਦੇਸਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ।ਇਸ ਮੌਕੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਅਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …