ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਭਾਰਤ ਦੇ 74ਵੇਂ ਆਜਾਦੀ ਦਿਹਾੜੇ ਦੇ ਮੌਕੇ ਤੇ ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ
ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਪੰਜਾਬ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਦਸਤੇ ਤੋਂ ਸਲਾਮੀ ਲਈ।ਇਸ ਤੋਂ ਪਹਿਲਾਂ ਮੁੱਖ ਦਫ਼ਤਰ ਪਹੁੰਚਣ ‘ਤੇ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਕੌਂਸਲਰਾਂ, ਨਗਰ ਨਿਗਮ ਦੇ ਆਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗੁਲਦਸਤੇ ਦੇ ਕੇ ਮੇਅਰ ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।ਮੇਅਰ ਕਰਮਜੀਤ ਸਿੰਘ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗਾਨ ਦੇ ਨਾਲ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।ਇਸ ਉਪਰੰਤ ਮੇਅਰ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ।ਮੇਅਰ ਨੇ ਸਾਰਿਆਂ ਨੂੰ ਭਾਰਤ ਦੇ ਅਜਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਹਨਾ ਅਜਾਦੀ ਘੁਲਾਟੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਕਰਕੇ ਅੱਜ ਦੇਸ਼ ਆਜਾਦੀ ਮਾਣ ਰਿਹਾ ਹੈ।
ਉਹਨਾ ਕਿਹਾ ਕਿ ਅੱਜ ਦੇਸ਼ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ, ਜ਼ਿਨ੍ਹਾਂ ਦੀ ਰਹਿਨੁਮਾਈ ਹੇਠ ਸਾਰੇ ਪਬਲਿਕ ਨੁਮਾਇੰਦੇ ਅਤੇ ਅਧਿਕਾਰੀ ਤੇ ਕਰਮਚਾਰੀ ਦਿਨ-ਰਾਤ ਜਨਤਾ ਦੀ ਸੇਵਾ ਲਈ ਲੱਗੇ ਹੋਏ ਹਨ ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ।ਉਹਨਾਂ ਉਚੇਚੇ ਤੋਰ ‘ਤੇ ਸਿਹਤ ਵਿਭਾਗ ਦੇ ਸਫਾਈ ਸੈਨਿਕਾਂ ਵੱਲੋਂ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸਮਾਰੋਹ ਵਿਚ ਸਿਰਫ ਸਫਾਈ ਸੈਨਿਕਾਂ ਅਤੇ ਸੀਵਰਮੈਨਾਂ ਨੂੰ ਸ਼ੀਲਡ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਕਮਿਸ਼ਨਰ ਕੋਮਲ ਮਿੱਤਲ ਅਤੇ ਸਮਾਰੋਹ ਵਿਚ ਮੌਜ਼ੂਦ ਕੌਂਸਲਰਾਂ ਨੇ ਕੋਵਿਡ-19 ਕਰੋਨਾ ਵਾਇਰਸ ਮਹਾਮਾਰੀ ਦੌਰਾਨ ਮੇਅਰ ਕਰਮਜੀਤ ਸਿੰਘ ਵੱਲੋਂ ਸਹਿਰ ਵਾਸੀਆਂ ਲਈ ਕੀਤੇ ਗਏ ਸ਼ਲਾਘਾਯੋਗ ਕੰਮ ਲਈ ਸਨਮਾਨ ਚਿੰਨ੍ਹ ਭੇਟ ਕੀਤਾ।
ਸਮਾਰੋਹ ਵਿੱਚ ਡਿਪਟੀ ਮੇਅਰ ਯੂਨਸ ਕੁਮਾਰ, ਸੀਨੀਅਰ ਕੌਂਸਲਰ ਮਹੇਸ਼ ਖੰਨਾ, ਦਲਬੀਰ ਸਿੰਘ ਮੰਮਣਕੇ, ਜਤਿੰਦਰ ਕੌਰ ਸੋਨੀਆ, ਸਕੱਤਰ ਸਿੰਘ ਬੱਬੂ, ਮੋਹਨ ਸਿੰਘ ਮਾੜੀਮੇਘਾ, ਨਵਦੀਪ ਸਿੰਘ ਹੁੰਦਲ ਤੋਂ ਇਲਾਵਾ ਰਾਮ ਬਲੀ, ਸਤੀਸ਼ ਬੱਲੂ, ਸਰਬੀਤ ਸਿੰਘ ਲਾਟੀ, ਦੀਪਕ ਕੁਮਾਰ ਰਾਜੂ, ਵਨੀਤ ਗੁਲਾਟੀ, ਸ਼ਵੀ ਢਿੱਲੋਂ, ਜਸਵਿੰਦਰ ਸਿੰਘ ਸ਼ੇਰਗਿੱਲ, ਵਿਜੈ ਉਮਟ, ਬੋਬੀ, ਅਨੇਕ ਸਿੰਘ ਆਦਿ ਸ਼ਾਮਿਲ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media