Saturday, September 21, 2024

ਕਾਂਗਰਸ ਸਰਕਾਰ ਦੀਆਂ ਖੇਡ ਨੀਤੀਆਂ ਹੋਈਆਂ ਫੇਲ੍ਹ – ਹਰੀ ਸਿੰਘ

ਕੁਸ਼ਤੀ ਖਿਡਾਰੀਆਂ ਨੂੰ 1 ਲੱਖ ਦਾ ਚੈਕ ਕੀਤਾ ਭੇਟ
ਧੂਰੀ, 16 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਅਤੇ ਜ਼ਿਲਾ੍ ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰੀ

ਸਿੰਘ ਨੇ ਆਪਣੀ ਨਿੱਜੀ ਕਮਾਈ ਵਿੱਚੋਂ ਰੈਸਲਿੰਗ ਅਕੈਡਮੀ ਮੰਡੌੜ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ।
                ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਖੇਡਾਂ ਨਾਲ ਜੋੜਣਾ ਸਮੇਂ ਦੀ ਮੁੱਖ ਲੋੜ ਹੈ।ਲੇਕਿਨ ਕੈਪਟਨ ਸਰਕਾਰ ਦੀਆਂ ਖੇਡ ਨੀਤੀਆਂ ਬੁਰੀ ਤਰਾਂ੍ਹ ਫੇਲ੍ਹ ਹੋਈਆਂ ਹਨ ਅਤੇ ਖਿਡਾਰੀ ਠੋਕਰਾਂ ਖਾਣ ਲਈ ਮਜ਼ਬੂਰ ਹੋ ਗਏ ਹਨ।ਧੂਰੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਦੀ ਖਸਤਾ ਹਾਲਤ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਦੇਸ਼ ਦੀ ਸਾਬਕਾ ਕਾਂਗਰਸੀ ਪ੍ਰਧਾਨ ਮੰਤਰੀ ਦੇ ਨਾਂ ‘ਤੇ ਬਣੇ ਇਸ ਸਟੇਡੀਅਮ ਵਿੱਚ ਖਿਡਾਰੀਆਂ ਲਈ ਪੀਣ ਵਾਲੇ ਪਾਣੀ ਤੱਕ ਦਾ ਯੋਗ ਪ੍ਰਬੰਧ ਨਹੀਂ ਹੈ, ਸਫਾਈ ਦਾ ਬੁਰਾ ਹਾਲ ਹੈ ਅਤੇ ਟਿਊਬਾਂ-ਪੱਖੇ ਅੱਧ-ਪਚੱਧ ਅਤੇ ਰੱਬ ਆਸਰੇ ਚੱਲ ਰਹੇ ਹਨ, ਕਿਉਂਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਇੱਕ ਰੁਪਏ ਦੀ ਗਰਾਂਟ ਵੀ ਇਸ ਸਟੇਡੀਅਮ ਨੂੰ ਨਹੀਂ ਮਿਲੀ।
               ਰੈਸਲਿੰਗ ਅਕੈਡਮੀ ਦੇ ਪ੍ਰਧਾਨ ਪਰਮਜੀਤ ਸਿੰਘ ਖੱਟੜਾ, ਮੁੱਖ ਪ੍ਰਬੰਧਕ ਹਰਮੇਲ ਸਿੰਘ ਕਾਲਾ ਅਤੇ ਹਰਪ੍ਰੀਤ ਸਿੰਘ ਆਦਿ ਨੇ ਹਰੀ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕੈਡਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਮਿਲਣ ਨਾਲ ਖਿਡਾਰੀਆਂ ਦਾ ਮਨੋਬਲ ਹੋਰ ਉਚਾ ਹੋਇਆ ਹੈ।
ਇਸ ਮੌਕੇ ਅਵਤਾਰ ਸਿੰਘ, ਕੈਪਟਨ ਬਲਕਾਰ ਸਿੰਘ, ਰਾਜਿੰਦਰ ਕੁਮਾਰ, ਮਨਜੀਤ ਸਿੰਘ, ਸੁਖਚੈਨ ਸਿੰਘ ਬੈਨੀ, ਜਸਵੀਰ ਸਿੰਘ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …