ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਵਸ ਦੀ 74ਵੀਂ ਵਰੇਗੰਢ ਮੌਕੇ ਏਕਤਾ ਭਵਨ ਕਪੂਰਥਲਾ ਵਿਖੇ ਵੀ ਅਜ਼ਾਦੀ ਦਿਹਾੜਾ ਮਨਾਇਆ ਗਿਆ।ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਸੁਰਿੰਦਰ ਨਾਥ ਮੜੀਆ ਵਲੋਂ ਨਿਭਾਈ ਗਈ।ਪੰਜਾਬ ਪੁਲਿਸ ਦੀ ਇੱਕ ਟੁਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ।ਬੁਲਾਰਿਆਂ ਨੇ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਪੰਜਾਬ ਦੇ ਸੂਰਬੀਰਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ ਆਦਿ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ।ਉਨਾਂ ਕਿਹਾ ਕਿ ਦੇਸ਼ ਦੀ ਅਜਾਦੀ ਦੀ ਲੜਾਈ ਵਿੱਚ ਪੰਜਾਬੀਆਂ ਤੇ ਦੁਆਬਾ ਖੇਤਰ ਦੀਆਂ ਲਹਿਰਾਂ ਜਿਵੇਂ ਕਿ ਗਦਰ ਲਹਿਰ, ਪਗੜੀ ਸੰਭਾਲ ਜੱਟਾ ਦਾ ਅਹਿਮ ਰੋਲ ਰਿਹਾ।
ਜਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਕਮਲੇਸ਼ ਰਾਣੀ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅਨੂਪ ਕੱਲਣ, ਚੇਅਰਮੈਨ ਨਗਰ ਸੁਧਾਰ ਟਰੱਸਟ ਮਨੋਜ ਭਸੀਨ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …