Thursday, October 15, 2026

ਕੁਸ਼ਟ ਆਸ਼ਰਮ ਵਿਖੇ ਮਨਾਇਆ ਆਜਾਦੀ ਦਿਹਾੜਾ

ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕੁਸ਼ਟ ਆਸ਼ਰਮ ਕਪੂਰਥਲਾ ਵਿਖੇ ਵੀ ਅੱਜ ਆਜਾਦੀ ਦਿਹਾੜੇ ਸਬੰਧੀ ਸਮਾਗਮ ਦੌਰਾਨ ਕੌਮੀ ਤਿੰਰਗਾ ਲਹਿਰਾਇਆ ਗਿਆ।ਜਿਸ ਵਿੱਚ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅਨੂਪ ਕੱਲਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬੌਬੀ ਭਸੀਨ, ਅਮਰਜੀਤ ਸਿੰਘ ਸੈਦੋਵਾਲ ਪ੍ਰਧਾਨ ਜਿਲ੍ਹਾ ਕਾਂਗਰਸ ਦਿਹਾਤੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਵਲੋਂ ਸ਼ਿਰਕਤ ਕੀਤੀ ਗਈ।
                ਲੋੜਵੰਦਾਂ ਨੂੰ ਫਲ ਅਤੇ ਕੱਪੜੇ ਵੀ ਵੰਡੇ ਗਏ।ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।ਇਸ ਤੋਂ ਇਲਾਵਾ ਬੱਸ ਸਟੈਂਡ ਵਿਖੇ ਹੋਏ ਸਮਾਗਮ ਦੌਰਾਨ ਵਿਜੈ ਕੁਮਾਰ ਪ੍ਰਧਾਨ, ਹੀਰਾ ਲਾਲ ਜਨਰਲ ਸਕੱਤਰ, ਸੰਜੇ ਸ਼ਰਮਾ ਉਪ ਪ੍ਰਧਾਨ, ਇੰਦਰਜੀਤ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ, ਬਲਵੀਰ ਸਿੰਘ, ਸੁਰਿੰਦਰ ਕੁਮਾਰ ਨੇ ਸ਼ਿਰਕਤ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …